Breaking News
Home / ਰਾਜਨੀਤੀ / ਇਥੇ ਗੁਰਦਆਰਾ ਸਾਹਿਬ ਚ ਵਾਪਰੀ ਮਾੜੀ ਘਟਨਾ ਚਲੀਆਂ ਗੋਲੀਆਂ ਮਚੀ ਹਾਹਾਕਾਰ

ਇਥੇ ਗੁਰਦਆਰਾ ਸਾਹਿਬ ਚ ਵਾਪਰੀ ਮਾੜੀ ਘਟਨਾ ਚਲੀਆਂ ਗੋਲੀਆਂ ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿਥੇ ਸਿਆਸੀ ਪਾਰਟੀਆਂ ਵੱਲੋਂ ਸਿਆਸਤ ਨੂੰ ਹਥਿਆਉਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਵਿੱਚ ਵੀ ਅਜਿਹੇ ਮਾਮਲੇ ਆਮ ਹੀ ਸਾਹਮਣੇ ਆ ਰਹੇ ਹਨ। ਜਿੱਥੇ ਲੋਕਾਂ ਵੱਲੋਂ ਪ੍ਰਧਾਨਗੀ ਨੂੰ ਹਥਿਆਉਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ। ਅੱਜਕਲ ਧਾਰਮਿਕ ਸੰਸਥਾਵਾਂ ਵਿੱਚ ਵੀ ਕਈ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿੱਥੇ ਕਈ ਜਗ੍ਹਾ ਤੇ ਸਰਬ ਸੰਮਤੀ ਨਾਲ ਚੋਣ ਕਰ ਲਈ ਜਾਂਦੀ ਹੈ ਅਤੇ ਕੁਝ ਚੋਣਾਂ ਵੀ ਕਰਵਾਈਆਂ ਜਾਂਦੀਆਂ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਵਿਚ ਵੀ ਇਕ ਦੂਸਰੇ ਦਾ ਵਿਰੋਧ ਕੀਤਾ ਜਾਂਦਾ ਹੈ।

ਹੁਣ ਇਥੇ ਗੁਰਦੁਆਰਾ ਸਾਹਿਬ ਵਿੱਚ ਮਾੜੀ ਘਟਨਾ ਵਾਪਰੀ ਹੈ ਉਥੇ ਗੋਲੀਆਂ ਚੱਲਣ ਕਾਰਨ ਹਾਹਾਕਾਰ ਮਚ ਗਈ ਹੈ ਅਤੇ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਥਲ ਦੇ ਗੁਰਦੁਆਰਾ ਸਾਹਿਬ ਨੀਮ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰਦੁਆਰਾ ਸਾਹਿਬ ਵਿਚ ਕੁਝ ਲੋਕਾਂ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆ ਹੋਇਆ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਦੇ ਡਰ ਨੂੰ ਵੇਖਦੇ ਹੋਏ ਇਹ ਮਾਮਲਾ ਪੁਲਿਸ ਤੱਕ ਜਾ ਪੁੱਜਾ ਹੈ। ਗੁਰਦੁਆਰਾ ਸਾਹਿਬ ਦੇ ਵਿੱਚ ਮਾਹੌਲ ਨੂੰ ਖਰਾਬ ਕਰਨ ਦੇ ਮਾਮਲੇ ਤਹਿਤ ਪੁਲਿਸ ਵੱਲੋਂ 20 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਗੁਰਦੁਆਰਾ ਸਾਹਿਬ ਗੱਦੀਨਸ਼ੀਨ ਬਾਬਾ ਮਹਿੰਦਰ ਸਿੰਘ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਅਤੇ ਉਨ੍ਹਾਂ ਦੀ ਜਗ੍ਹਾ ਤੇ ਪਿੰਡ ਦੇ ਕੁਝ ਹੋਰ ਪਾਰਟੀ ਤੇ ਲੋਕਾਂ ਵੱਲੋਂ ਕਬਜ਼ਾ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਜਦੋਂ ਕੈਥਲ ਤੇ ਡੇਰਾ ਗਾਡਲਾ ਪਿੰਡ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਵਿਰਕ ਅਤੇ ਉਸਦੇ ਬੇਟੇ ਸਮੇਤ ਹੋਰ 20 ਦੇ ਕਰੀਬ ਲੋਕ ਹਥਿਆਰਾਂ ਸਮੇਤ ਗੁਰਦੁਆਰਾ ਸਾਹਿਬ ਵਿਚ ਆ ਗਏ, ਉਥੇ ਹੀ ਪਿੰਡ ਦੇ ਹੋਰ ਲੋਕਾਂ ਨੂੰ ਵੀ ਮੀਟਿੰਗ ਕਰਨ ਵਾਸਤੇ ਇਕੱਤਰ ਕੀਤਾ ਗਿਆ। ਜਦੋਂ ਪਿੰਡ ਦੇ ਸਾਰੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਬਣੀ ਇਮਾਰਤ ਵਿਚ ਮੀਟਿੰਗ ਕੀਤੀ ਜਾ ਰਹੀ ਸੀ ਤਾਂ ਸਾਬਕਾ ਸਰਪੰਚ ਪੱਖ ਵੱਲੋਂ ਇਕੱਠੀ ਹੋਈ ਸੰਗਤ ਉਪਰ ਹ-ਮ-ਲਾ ਕਰ ਦਿੱਤਾ ਗਿਆ।

ਜਿਸ ਕਾਰਨ ਸਥਿਤੀ ਤਣਾਅਪੂਰਣ ਹੋ ਗਈ ਅਤੇ ਚਲਾਈਆਂ ਗਈਆਂ ਗੋਲੀਆਂ ਵਿਚ 3 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਗੱਦੀ ਤੇ ਬੈਠੇ ਹੋਏ ਬਾਬਾ ਮਹਿੰਦਰ ਸਿੰਘ ਨੂੰ ਹਟਾਉਣ ਲਈ ਸਾਹਿਬ ਸਿੰਘ ਵੱਲੋਂ ਅਜਿਹੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!