Breaking News
Home / ਰਾਜਨੀਤੀ / ਇੰਗਲੈਂਡ ਚ ਹੋਏ ਹਮਲੇ ਕਾਰਨ ਪੰਜਾਬ ਚ ਛਾਈ ਸੋਗ ਦੀ ਲਹਿਰ – ਆਈ ਤਾਜਾ ਵੱਡੀ ਖਬਰ

ਇੰਗਲੈਂਡ ਚ ਹੋਏ ਹਮਲੇ ਕਾਰਨ ਪੰਜਾਬ ਚ ਛਾਈ ਸੋਗ ਦੀ ਲਹਿਰ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਭਾਰਤੀਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਦਮ ਉੱਪਰ ਵੀ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿਚ ਮਿਹਨਤ ਕਰਨ ਵਾਲੇ ਪੰਜਾਬੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਜਿੱਥੇ ਬਾਹਰਲੇ ਮੁਲਕਾਂ ਵਿੱਚ ਸ਼ਾਂਤਮਈ ਮਾਹੌਲ ਵੇਖਿਆ ਜਾਂਦਾ ਹੈ ਉਥੇ ਹੀ ਕੁਝ ਅਜਿਹੇ ਅਨਸਰ ਵੀ ਸ਼ਾਮਲ ਹੁੰਦੇ ਹਨ ਜਿਨ੍ਹਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ,ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਵਿਦੇਸ਼ਾਂ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿੱਚ ਕਈ ਪੰਜਾਬੀ ਵੀ ਇਹਨਾਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ।

ਜਿਨ੍ਹਾਂ ਨਾਲ ਵਾਪਰੇ ਹਾਦਸੇ ਦੀਆਂ ਖਬਰਾਂ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਦੇਸ਼ਾਂ ਤੋਂ ਸਾਹਮਣੇ ਆਉਣ ਵਾਲੀਆਂ ਖਬਰਾਂ ਨਾਲ ਪੰਜਾਬ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇੰਗਲੈਂਡ ਵਿਚ ਹੋਏ ਹਮਲੇ ਕਾਰਨ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਬਰਮਿਘਮ ਨਿਊ ਸਟਰੀਟ ਸਟੇਸ਼ਨ ਦੇ ਬਾਹਰ ਇਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿਸ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ 31 ਜੁਲਾਈ ਨੂੰ ਲੱਗਭੱਗ 2 ਵਜੇ ਕਰੀਬ ਵਾਪਰੀ ਸੀ ਜਿੱਥੇ ਇਕ ਪੰਜਾਬੀ ਨੌਜਵਾਨ ਅਮਰਪਾਲ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਦੇਖਿਆ ਗਿਆ ਸੀ। ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੇ ਦੋਸ਼ ਵਿਚ ਇਕ 34 ਸਾਲਾ ਵਿਅਕਤੀ ਨੂੰ ਅਮਰ ਦੇ ਕਤਲ ਦਾ ਸ਼ੱਕ ਹੋਣ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਉਸ ਕੋਲੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ ਹੈ ਪਰ ਅਜੇ ਉਸ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ। ਅਜੇ ਤਕ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਸਾਰੇ ਪੰਜਾਬੀ ਭਾਈਚਾਰੇ ਵਲੋ ਅਮਰਪਾਲ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!