Breaking News
Home / ਰਾਜਨੀਤੀ / ਕੱਲ੍ਹ ਨੂੰ ਕੀ ਕੀ ਰਹੇਗਾ ਬੰਦ ਅਤੇ ਕਿੰਨੇ ਤੋਂ ਕਿੰਨੇ ਤੱਕ ਲਈ ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਕੱਲ੍ਹ ਨੂੰ ਕੀ ਕੀ ਰਹੇਗਾ ਬੰਦ ਅਤੇ ਕਿੰਨੇ ਤੋਂ ਕਿੰਨੇ ਤੱਕ ਲਈ ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ। ਉਥੇ ਹੀ ਦੇਸ਼ ਦੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਪੱਕਾ ਮੋਰਚਾ ਲਾ ਕੇ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਜਿੱਥੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਹੀ ਕਿਸਾਨਾਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ। ਉਥੇ ਹੀ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਕਿ 27 ਸਤੰਬਰ ਨੂੰ ਭਾਰਤ ਵਿੱਚ ਕੀ ਕੀ ਬੰਦ ਰਹੇਗਾ।

ਜਿੱਥੇ ਇਸ ਭਾਰਤ ਬੰਦ ਨੂੰ ਪੰਜਾਬ, ਹਰਿਆਣਾ ,ਰਾਜਸਥਾਨ ਅਤੇ ਯੂਪੀ ਵਿੱਚ ਭਰਵਾਂ ਸਮਰਥਨ ਮਿਲਣ ਦੀ ਆਸ ਹੈ ਉਥੇ ਹੀ ਇਸ ਬੰਦ ਦਾ ਅਸਰ ਬਾਕੀ ਸੂਬਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਕਿਉਂਕਿ ਪੰਜਾਬ ਹਰਿਆਣਾ ਰਾਜਸਥਾਨ ਅਤੇ ਯੂਪੀ ਸੂਬਿਆਂ ਦੇ ਲੋਕਾਂ ਵੱਲੋਂ ਅੱਗੇ ਆ ਕੇ ਇਸ ਕਿਸਾਨੀ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। 27 ਸਤੰਬਰ,ਦਿਨ ਸੋਮਵਾਰ ਨੂੰ ਜਿੱਥੇ ਪੂਰਨ ਰੂਪ ਵਿੱਚ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਭਾਰਤ ਬੰਦ ਦੌਰਾਨ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮੁਕੰਮਲ ਰੂਪ ਵਿੱਚ ਭਾਰਤ ਬੰਦ ਰਹੇਗਾ। ਇਸ ਸਮੇਂ ਵਿਚ ਆਵਾਜਾਈ ਨੂੰ ਪੂਰਨ ਰੂਪ ਵਿੱਚ ਠੱਪ ਕੀਤਾ ਗਿਆ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਕੰਮਕਾਜੀ ਵਿਅਕਤੀਆ ਅਤੇ ਦੁਕਾਨਦਾਰਾਂ ਨੂੰ ਵੀ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ, ਹੋਰ ਸਿੱਖਿਅਕ ਸੰਸਥਾਵਾਂ, ਇੰਡਸਟਰੀ ਏਰੀਆ, ਸਾਰੇ ਦਫ਼ਤਰ ਅਦਾਰੇ ਪੂਰੀ ਤਰਾਂ ਬੰਦ ਰਹਿਣਗੇ। ਇਸ ਬੰਦ ਦਾ ਸਮਰਥਨ ਟਰੇਡ ਯੂਨੀਅਨ ਨੇ ਕੀਤਾ ਹੈ, ਜਿਸ ਨੇ ਕਿਹਾ ਹੈ ਕਿ ਉਸ ਵੱਲੋਂ ਸਾਰੇ ਕੰਮ ਬੰਦ ਰੱਖੇ ਜਾਣਗੇ। ਬੈਂਕ ਯੂਨੀਅਨ ਵੱਲੋਂ ਵੀ ਇਸ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਭਾਰਤ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕ ਬੰਦ ਰਹਿਣਗੇ। ਵਿਦਿਅਕ ਸੰਸਥਾਵਾਂ ਵੱਲੋਂ ਵੀ ਭਾਰਤ ਬੰਦ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ। ਇਹ ਆਖਿਆ ਗਿਆ ਹੈ ਕਿ ਵਿੱਦਿਅਕ ਅਦਾਰਿਆਂ ਨੂੰ 27 ਸਤੰਬਰ ਨੂੰ ਪੂਰਨ ਰੂਪ ਵਿੱਚ ਬੰਦ ਰੱਖਿਆ ਜਾਵੇਗਾ। ਇਸ ਬੰਦ ਦੌਰਾਨ ਜਿਥੇ ਆਵਾਜਾਈ ਨੂੰ ਪੂਰਨ ਰੂਪ ਵਿੱਚ ਬੰਦ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਹਰ ਜਗਾ ਤੇ ਬੈਰੀਕੇਟਿੰਗ ਕੀਤੀ ਜਾ ਸਕਦੀ।

ਜ਼ਰੂਰੀ ਹਲਾਤਾਂ ਵਿੱਚ ਹੀ ਐਮਰਜੈਂਸੀ ਗੱਡੀਆਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਟੌਲ ਪਲਾਜ਼ਾ ਨੂੰ ਵੀ ਪੂਰੀ ਤਰਾਂ ਬੰਦ ਕੀਤਾ ਗਿਆ ਹੈ। ਜਿੱਥੇ ਪੁਲਸ, ਐਬੂਲੈਸ ਅਤੇ ਹੋਰ ਐਮਰਜੈਸੀ ਹਲਾਤਾਂ ਵਿਚ ਵਾਹਨਾਂ ਨੂੰ ਹੀ ਰਸਤਾ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਭਾਰਤ ਬੰਦ ਦੌਰਾਨ ਸਾਰੇ ਲੋਕਾਂ ਨੂੰ ਸਮਰਥਨ ਦਿਤੇ ਜਾਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਇਹ ਵੀ ਅਪੀਲ ਕੀਤੀ ਗਈ ਹੈ ਕਿ ਇਸ ਸਮਰੱਥਾ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਜਾਵੇ। ਕੋਈ ਵੀ ਹਿੰਸਕ ਘਟਨਾ ਨਾ ਕੀਤੀ ਜਾਵੇ। ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਜਾਣ, ਕਿਉਂਕਿ ਭਾਰਤ ਬੰਦ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About admin

Check Also

ਪੰਜਾਬ ਵਾਸੀਆਂ ਲਈ ਆਈ ਵੱਡੀ ਚੰਗੀ ਖਬਰ, ਸਰਕਾਰ ਨੇ ਇਹਨਾਂ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਕੀਤੇ ਜਾਰੀ

ਆਈ ਤਾਜ਼ਾ ਵੱਡੀ ਖਬਰ  ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ 15 ਅਗਸਤ ਨੂੰ 75 …

error: Content is protected !!