Breaking News
Home / ਰਾਜਨੀਤੀ / ਚਾਵਾਂ ਸੱਧਰਾਂ ਨਾਲ ਯੂਰਪ ਗਏ ਪੰਜਾਬੀ ਨੂੰ ਮਿਲੀ ਘਰ ਦੇ ਅੰਦਰ ਇਸ ਤਰਾਂ ਮੌਤ , ਪੰਜਾਬ ਚ ਛਾਈ ਸੋਗ ਦੀ ਲਹਿਰ

ਚਾਵਾਂ ਸੱਧਰਾਂ ਨਾਲ ਯੂਰਪ ਗਏ ਪੰਜਾਬੀ ਨੂੰ ਮਿਲੀ ਘਰ ਦੇ ਅੰਦਰ ਇਸ ਤਰਾਂ ਮੌਤ , ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ, ਜਿੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਸਫਲਤਾ ਅਤੇ ਮਿਹਨਤ ਦੇ ਸਦਕਾ ਆਪਣੀਆਂ ਮੰਜ਼ਿਲਾਂ ਨੂੰ ਸਰ ਕੀਤਾ ਹੈ। ਬਹੁਤ ਸਾਰੇ ਪੰਜਾਬੀ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਰੁੱਖ ਕੀਤਾ ਜਾਂਦਾ ਹੈ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਵਿਦੇਸ਼ ਵਿੱਚ ਗਏ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਉਨ੍ਹਾਂ ਦੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਪਰਤਣ ਦੀ ਉਮੀਦ ਕੀਤੀ ਜਾਂਦੀ ਹੈ ਉਥੇ ਹੀ ਉਹ ਵਿਦੇਸ਼ਾਂ ਤੋਂ ਆਉਣ ਵਾਲੇ ਨੌਜਵਾਨਾਂ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ।

ਹੁਣ ਚਾਵਾਂ ਸੱਧਰਾਂ ਨਾਲ ਯੂਰਪ ਦਾ ਪੰਜਾਬੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕਲੇਰ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 40 ਸਾਲਾਂ ਦਾ ਮਨਜੀਤ ਸਿੰਘ ਰੁਜ਼ਗਾਰ ਦੀ ਖਾਤਰ ਇਟਲੀ ਵਿੱਚ ਗਿਆ ਹੋਇਆ ਸੀ ਅਤੇ ਉਥੇ ਕੰਮ ਕਰਦਾ ਸੀ। ਇਟਲੀ ਵਿੱਚ ਹੀ ਇਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਡਾਕਟਰਾਂ ਵੱਲੋਂ ਹੀ ਦਿਲ ਦਾ ਦੌਰਾ ਪੈਣ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਹੈ।

ਕਿਉਂਕਿ ਇਸ ਨੌਜਵਾਨ ਦੀ ਮੌਤ ਉਸ ਸਮੇਂ ਪਤਾ ਲੱਗਾ ਜਦੋਂ ਨੌਜਵਾਨ ਆਪਣੇ ਕਮਰੇ ਵਿਚ ਬੇਸੁਧ ਪਿਆ ਹੋਇਆ ਸੀ ਅਤੇ ਉਸ ਦੇ ਨਾਲ ਦੇ ਦੋਸਤਾਂ ਵੱਲੋਂ ਆ ਕੇ ਉਸ ਨੂੰ ਵੇਖਿਆ ਗਿਆ ਐਂਬੂਲੈਂਸ ਨੂੰ ਬੁਲਾਇਆ ਗਿਆ ਅਤੇ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਇਸ ਨੌਜਵਾਨ ਬਾਰੇ ਜਾਣਕਾਰੀ ਦਿੰਦੇ ਹੋਏ ਉਸਦੇ ਦੋਸਤਾਂ ਨੇ ਦੱਸਿਆ ਕਿ ਉਸ ਦੀ ਸਿਹਤ ਖਰਾਬ ਹੋਣ ਕਾਰਨ ਉਹ ਕੰਮ ਤੇ ਨਹੀਂ ਗਿਆ ਸੀ। ਇਸ ਨੌਜਵਾਨ ਦੀ ਖਬਰ ਪਿੰਡ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਆਪਣੇ ਪਰਿਵਾਰ ਵਿੱਚ ਪਿੱਛੇ 2 ਬੱਚਿਆਂ ਤੇ ਪਤਨੀ ਨੂੰ ਛੱਡ ਗਿਆ। ਇਸ ਨੌਜਵਾਨ ਦੀ ਹੋਈ ਮੌਤ ਨਾਲ ਪਰਿਵਾਰਕ ਮੈਂਬਰਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੂਰੇ ਪਰਿਵਾਰ ਦਾ ਗੁਜ਼ਾਰਾ ਇਸ ਵਿਚ ਇਕ ਨੌਜਵਾਨ ਦੇ ਕਾਰਨ ਹੀ ਚਲਦਾ ਸੀ। ਇਸ ਘਟਨਾ ਦੀ ਜਾਣਕਾਰੀ ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਨੂੰ ਬੂਟਾ ਸਿੰਘ ਸੰਧੂ ਵੱਲੋਂ ਦਿੱਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!