Breaking News
Home / ਰਾਜਨੀਤੀ / ਦਾਦੇ ਪੋਤੇ ਨੂੰ ਦੋ ਦਿਨਾਂ ਵਿਚ ਅਲਗ ਅਲਗ ਸਮੇਂ ਤੇ ਏਦਾਂ ਮਿਲੀ ਮੌਤ , ਛਾਈ ਸੋਗ ਦੀ ਲਹਿਰ

ਦਾਦੇ ਪੋਤੇ ਨੂੰ ਦੋ ਦਿਨਾਂ ਵਿਚ ਅਲਗ ਅਲਗ ਸਮੇਂ ਤੇ ਏਦਾਂ ਮਿਲੀ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਅਤੇ ਅੱਗੇ ਵਧਣ ਦੀ ਕਾਹਲ ਨਾਲ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਅਚਾਨਕ ਵਾਪਰਨ ਵਾਲੇ ਅਜਿਹੇ ਦੁਖਦਾਈ ਹਾਦਸਿਆਂ ਨੇ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਜਿੱਥੇ ਲੋਕਾਂ ਨੂੰ ਸੜਕੀ ਆਵਾਜਾਈ ਦੌਰਾਨ ਪੂਰੇ ਨਿਯਮਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਆਉਣ ਵਾਲੇ ਅਜਿਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕੰਨੇ ਰਹਿਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਕੈਦ ਕਰਨ ਲਈ ਜਗ੍ਹਾ-ਜਗ੍ਹਾ ਤੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ ਤਾਂ ਜੋ ਆਰੋਪੀਆਂ ਨੂੰ ਸਜ਼ਾ ਦਿੱਤੀ ਜਾ ਸਕੇ।

ਕਿਉਂਕਿ ਬਹੁਤ ਸਾਰੇ ਲੋਕ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਹੁਣ ਦਾਦੇ-ਪੋਤੇ ਦੀ ਦੋ ਦਿਨਾਂ ਵਿੱਚ ਅਲਗ ਅਲਗ ਜਗਾ ਤੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਸੜਕ ਹਾਦਸੇ ਕਾਰਨ ਦਾਦੇ ਪੋਤੇ ਦਾ ਦਿਹਾਂਤ ਹੋਣ ਦੀ ਖਬਰ ਹੈ। ਵਾਪਰੇ ਸੜਕ ਹਾਦਸੇ ਵਿੱਚ ਘਟਨਾ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਜ਼ਦੀਕ ਦੇ ਕਿਸੇ ਪਿੰਡ ਵਿੱਚ ਦਾਦਾ ਪੋਤਾ ਪ੍ਰੋਗਰਾਮ ਦੇਖਣ ਲਈ ਗਏ ਹੋਏ ਸਨ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਉਨ੍ਹਾਂ ਨੂੰ ਪਿੰਡ ਵਾਲੇ ਰਾਹ ਤੇ ਮੁੜਨ ਲੱਗੇ ਜ਼ਖਮੀ ਕਰ ਦਿੱਤਾ ਸੀ। ਉਥੇ ਹੀ ਮ੍ਰਿਤਕ ਬੱਚੇ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦਾ ਬੇਟਾ ਅਤੇ ਉਨ੍ਹਾਂ ਦਾ ਚਾਚਾ ਇਸ ਘਟਨਾ ਦੇ ਸ਼ਿਕਾਰ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ।

ਜਿੱਥੇ ਪਹਿਲਾਂ ਪੋਤੇ ਦੀ ਮੌਤ ਹੋ ਚੁੱਕੀ ਹੈ,ਉੱਥੇ ਹੀ ਇਲਾਜ ਦੌਰਾਨ ਅੱਜ ਦਾਦੇ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਕਾਰ ਦਾ ਨੰਬਰ pb47 ਹੀ ਪੜ੍ਹਿਆ ਗਿਆ ਹੈ। ਪੀੜਤ ਪਰਿਵਾਰ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਵੀ ਵੇਖੀ ਜਾ ਰਹੀ ਹੈ, ਜਿਸ ਸਦਕਾ ਕਾਰ ਚਾਲਕ ਨੂੰ ਕਾਬੂ ਕੀਤਾ ਜਾ ਸਕੇ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!