Breaking News
Home / ਰਾਜਨੀਤੀ / ਪੰਜਾਬ : ਗੇਟ ਖੋਲਣ ਲੱਗੀ ਕੁੜੀ ਨਾਲ ਜੋ ਵਾਪਰਿਆ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਪੰਜਾਬ : ਗੇਟ ਖੋਲਣ ਲੱਗੀ ਕੁੜੀ ਨਾਲ ਜੋ ਵਾਪਰਿਆ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਵੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਭਿਆਨਕ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਅਤੇ ਅਜੇ ਵੀ ਇਸ ਦਾ ਖ਼ਤਰਾ ਲੋਕਾਂ ਉਪਰ ਮੰਡਰਾ ਰਿਹਾ ਹੈ। ਉੱਥੇ ਹੀ ਮੌਸਮ ਦੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਚੁੱਕੇ ਹਨ ਜਿੱਥੇ ਮਕਾਨ ਦੀਆਂ ਛੱਤਾਂ ਡਿੱਗਣ ਅਤੇ ਅਸਮਾਨੀ ਬਿਜਲੀ ਨਾਲ ਵੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋਏ ਹਨ।

ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਭਿਆਨਕ ਹਾਦਸੇ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ, ਤੇ ਕਈ ਭਿਆਨਕ ਬਿ-ਮਾ-ਰੀ-ਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਇਸ ਦੁਨੀਆਂ ਤੋ ਜਾ ਰਹੀਆਂ ਹਨ ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਗੇਟ ਖੋਲ੍ਹਣ ਲੱਗਿਆ ਕੁੜੀ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮੋਹਕਮਪੁਰ ਇਲਾਕੇ ਵਿਚ ਮਹਿੰਦਰਾ ਕਲੋਨੀ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨਵ-ਵਿਆਹੁਤਾ ਲੜਕੀ ਦੀ ਗੇਟ ਖੋਲਣ ਲੱਗੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।

ਜਿੱਥੇ ਇਸ ਲੜਕੀ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਉਥੇ ਹੀ ਦੱਸਿਆ ਗਿਆ ਹੈ ਕਿ ਮ੍ਰਿਤਕ ਲੜਕੀ ਅੱਠ ਮਹੀਨੇ ਦੀ ਗਰਭਵਤੀ ਸੀ। ਇਸ ਲੜਕੀ ਨਾਲ ਵਾਪਰੇ ਇਸ ਹਾਦਸੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਰਹੀਆਂ ਹਨ। ਜਿੱਥੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਿਸ ਸਮੇਂ ਘਰ ਦੇ ਗੇਟ ਦੇ ਬਾਹਰ ਇੱਕ ਨੌਜਵਾਨ ਮੋਟਰ ਸਾਈਕਲ ਉਪਰ ਆਇਆ ਤੇ ਉਸ ਵੱਲੋ ਗੇਟ ਖੋਲਣ ਲਈ ਆਖਿਆ ਗਿਆ ਤਾਂ ਮ੍ਰਿਤਕ ਲੜਕੀ ਅੰਦਰੋ ਗੇਟ ਖੋਲਣ ਲਈ ਆਈ ਜਿਸ ਨੂੰ ਉਸ ਸਮੇਂ ਹੀ ਗੇਟ ਨਾਲੋ ਕਰੰਟ ਲੱਗ ਗਿਆ।

ਉਥੇ ਹੀ ਬਾਹਰ ਮੌਜੂਦ ਮੋਟਰਸਾਈਕਲ ਸਵਾਰ ਨੌਜਵਾਨ ਵੱਲੋ ਜਦੋ ਮੋਟਰਸਾਈਕਲ ਖੜ੍ਹਾ ਕਰ ਕੇ ਗੇਟ ਖੋਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੂੰ ਵੀ ਕਰੰਟ ਦਾ ਝਟਕਾ ਲੱਗਾ ਜੋ ਕਿ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਈ ਦਿੱਤਾ ਹੈ। ਉਥੇ ਹੀ ਮ੍ਰਿਤਕ ਲੜਕੀ ਦੇ ਪਰਿਵਾਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!