Breaking News
Home / ਰਾਜਨੀਤੀ / ਪੰਜਾਬ ਚ ਆਪਣੇ ਹੱਥ ਤੇ ਇਹ ਗੱਲ ਲਿੱਖ ਕੇ ਔਰਤ ਨੇ ਦਿੱਤੀ ਆਪਣੀ ਜਾਨ – ਮੱਚੀ ਹਾਹਾਕਾਰ

ਪੰਜਾਬ ਚ ਆਪਣੇ ਹੱਥ ਤੇ ਇਹ ਗੱਲ ਲਿੱਖ ਕੇ ਔਰਤ ਨੇ ਦਿੱਤੀ ਆਪਣੀ ਜਾਨ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੀ ਲਹਿਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉਥੇ ਹੀ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਤੇ ਬਿਮਾਰੀਆ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾ ਰਹੀ ਹੈ। ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਜਿਸਦੇ ਚਲਦੇ ਹੋਏ ਲੋਕ ਆਰਥਿਕ ਤੰਗੀ ਦੇ ਦੌਰ ਵਿੱਚੋਂ ਗੁਜ਼ਰੇ, ਜਿਸ ਕਾਰਨ ਬਹੁਤ ਸਾਰੇ ਲੋਕੀ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਗਏ ਅਤੇ ਕਈ ਲੋਕਾਂ ਵੱਲੋਂ ਇਨ੍ਹਾਂ ਹਾਲਾਤਾਂ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦਾ ਕਾਰਨ ਘਰੇਲੂ ਕਲੇਸ਼ ਵੀ ਬਣ ਜਾਂਦੇ ਹਨ। ਜਿੱਥੇ ਕਈ ਪਰਿਵਾਰਾਂ ਵਿੱਚ ਝਗੜੇ ਇਸ ਕਦਰ ਵਧ ਜਾਂਦੇ ਹਨ ਕਿ ਲੋਕਾਂ ਵੱਲੋਂ ਆਪਣੀ ਜਾਨ ਦੇ ਦਿਤੀ ਜਾਂਦੀ ਹੈ। ਪੰਜਾਬ ਵਿਚ ਹੁਣ ਆਪਣੇ ਹੱਥ ਤੇ ਇੱਕ ਗੱਲ ਲਿਖ ਕੇ ਔਰਤ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਅਧੀਨ ਪੈਂਦੇ ਪਿੰਡ ਚੌਤਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਵੱਲੋਂ ਤੇਜਾਬ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਿੰਡ ਦੇ ਲੋਕਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਕੂਮਕਲਾਂ ਵਿੱਚ ਲਿਜਾਇਆ ਗਿਆ ਜਿੱਥੇ ਉਸ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਉਥੇ ਹੀ ਮ੍ਰਿਤਕਾ ਦੇ ਭਰਾ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਭੈਣ ਦੇ ਪਤੀ ਵੱਲੋਂ ਉਸ ਨਾਲ ਕੁੱ-ਟ-ਮਾ-ਰ ਕੀਤੀ ਜਾਂਦੀ ਸੀ। ਜੋ ਇਸ ਸਮੇਂ ਆਪਣੀ ਪਤਨੀ ਨਾਲ ਨਹੀਂ ਰਹਿੰਦਾ ਸੀ ਸਗੋਂ ਆਪਣੀ ਭਰਜਾਈ ਨਾਲ ਰਹਿ ਰਿਹਾ ਸੀ।

ਇਨ੍ਹਾਂ ਵਿੱਚ ਕਈ ਵਾਰ ਪੰਚਾਇਤੀ ਸਮਝੌਤੇ ਵੀ ਹੋ ਚੁੱਕੇ ਸਨ। ਜਿਸ ਤੋਂ ਬਾਅਦ ਵੀ ਉਹ ਇਨਸਾਨ ਉਨ੍ਹਾਂ ਦੀ ਭੈਣ ਨੂੰ ਤੰਗ ਪਰੇਸ਼ਾਨ ਨਹੀਂ ਕਰਨਾ ਹਟ ਰਿਹਾ ਸੀ। ਜਿਸਦੇ ਚਲਦੇ ਹੋਏ ਉਨ੍ਹਾਂ ਦੀ ਭੈਣ ਵੱਲੋਂ ਆਪਣੇ ਪਤੀ ਉਸ ਦੇ ਦੋਸਤ , ਜਠਾਣੀ ਅਤੇ ਉਸ ਦੇ ਬੱਚਿਆਂ ਦਾ ਨਾਮ ਆਪਣੇ ਹੱਥ ਉਪਰ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਅਤੇ ਆਪਣੀ ਮੌਤ ਦਾ ਜ਼ਿੰਮੇਵਾਰ ਇਹਨਾਂ ਸਾਰੇ ਲੋਕਾਂ ਨੂੰ ਠਹਿਰਾਇਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!