Breaking News
Home / ਰਾਜਨੀਤੀ / ਪੰਜਾਬ ਚ ਇਥੇ ਇਸ ਮਸ਼ਹੂਰ ਪ੍ਰਚਾਰਕ ਦੀ ਕਾਰ ਦਾ ਹੋਇਆ ਭਿਆਨਕ ਹਾਦਸਾ – ਇਲਾਕੇ ਚ ਛਾਇਆ ਸੋਗ

ਪੰਜਾਬ ਚ ਇਥੇ ਇਸ ਮਸ਼ਹੂਰ ਪ੍ਰਚਾਰਕ ਦੀ ਕਾਰ ਦਾ ਹੋਇਆ ਭਿਆਨਕ ਹਾਦਸਾ – ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕਣ ਅਤੇ ਘੱਟ ਸਮੇਂ ਦੀ ਵਰਤੋਂ ਹੋ ਸਕੇ। ਅੱਜ ਇਨਸਾਨ ਕੋਲ ਅਗਰ ਸਹੂਲਤਾਂ ਵੱਧ ਗਈਆਂ ਹਨ ਤੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੁਸ਼ਕਲਾਂ ਵੀ ਓਨਾ ਹੀ ਜ਼ਿਆਦਾ ਵਧ ਰਹੀਆਂ ਹਨ। ਇਨਸਾਨ ਦੀ ਜਿੰਦਗੀ ਵਿੱਚ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਵਰਤੇ ਜਾਂਦੇ ਵਾਹਨ ਹੀ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਂਦੇ ਹਨ। ਜਿੱਥੇ ਆਏ ਦਿਨ ਹੀ ਵਾਪਰਣ ਵਾਲੇ ਭਿਆਨਕ ਸੜਕ ਹਾਦਸਿਆਂ ਨਾਲ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਕਈ ਕੀਮਤੀ ਜਾਨਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜਦੀਆ ਹਨ।

ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਦੇ ਕਾਰਨ ਲੋਕਾਂ ਦੇ ਪਰਵਾਰ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਪ੍ਰਚਾਰਕ ਦੀ ਕਾਰ ਦਾ ਐਕਸੀਡੈਂਟ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੋਟਕਪੂਰਾ ਬਠਿੰਡਾ ਮੁੱਖ ਮਾਰਗ ਤੇ ਪਿੰਡ ਕੋਠੇ ਗੱਜਣ ਸਿੰਘ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਚਾਰਕ ਡਾਕਟਰ ਅਵੀਨਿਦਰਪਾਲ ਸਿੰਘ ਦੀ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਡਾਕਟਰ ਅਵੀਨਿਦਰਪਾਲ ਸਿੰਘ ਜੀ ਕਾਰ ਵਿਚ ਆਪਣੀ ਮਾਤਾ, ਪਿਤਾ ਨਾਲ ਬਠਿੰਡੇ ਤੋ ਕੋਟਕਪੂਰਾ ਜਾ ਰਹੇ ਸਨ।

ਉਸ ਸਮੇਂ ਹੀ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਨਜ਼ਦੀਕ ਪਿੰਡ ਦੇ ਲੋਕਾਂ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਦੇ ਮਾਤਾ ਜੀ ਅਜੀਤ ਕੌਰ 70 ਸਾਂਲਾ ਦੀ ਸੜਕ ਹਾਦਸੇ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਇਕ ਦਰਖਤ ਨਾਲ ਭਿਆਨਕ ਤਰੀਕੇ ਨਾਲ ਟਕਰਾ ਗਈ। ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ।

ਉੱਥੇ ਹੀ ਅਵੀਨਿੰਦਰਪਾਲ ਸਿੰਘ ਅਤੇ ਉਸ ਦੇ ਪਿਤਾ ਜੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਰਾਹਗੀਰ ਲੋਕਾਂ ਵੱਲੋਂ ਨਜਦੀਕ ਦੇ ਹਸਪਤਾਲ ਪਹੁੰਚਾਇਆ ਗਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!