Breaking News
Home / ਰਾਜਨੀਤੀ / ਪੰਜਾਬ ਚ ਇਥੇ ਨਵੀਂ ਵਿਆਹੀ ਕੁੜੀ ਨੇ ਆਪਣੇ ਸੋਹਰਿਆਂ ਤੇ ਕਰਾਤਾ ਇਸ ਗਲ੍ਹ ਕਰਕੇ ਪਰਚਾ ਦਰਜ, ਇਲਾਕੇ ਚ ਚਰਚਾ

ਪੰਜਾਬ ਚ ਇਥੇ ਨਵੀਂ ਵਿਆਹੀ ਕੁੜੀ ਨੇ ਆਪਣੇ ਸੋਹਰਿਆਂ ਤੇ ਕਰਾਤਾ ਇਸ ਗਲ੍ਹ ਕਰਕੇ ਪਰਚਾ ਦਰਜ, ਇਲਾਕੇ ਚ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਰੋਨਾ ਕਾਰਨ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਸਨ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਉਥੇ ਹੀ ਆਏ ਦਿਨ ਹੋਰ ਵੀ ਬਹੁਤ ਸਾਰੇ ਕਾਰਨਾਂ ਦੇ ਕਾਰਨ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਵਿਆਹ ਵਰਗੇ ਪਵਿੱਤਰ ਬੰਧਨ ਜਿਥੇ ਦੋ ਇਨਸਾਨਾਂ ਦੇ ਵਿਚਕਾਰ ਨਹੀਂ ਦੋ ਪਰਿਵਾਰਾਂ ਦੇ ਵਿੱਚ ਜੁੜਦਾ ਹੈ ਉਥੇ ਹੀ ਮਾਪਿਆਂ ਵੱਲੋਂ ਆਪਣੀ ਧੀ ਨੂੰ ਖੁਸ਼ੀ ਖੁਸ਼ੀ ਵਿਆਹ ਕਰ ਕੇ ਸਹੁਰੇ ਘਰ ਤੋਰ ਦਿੱਤਾ ਜਾਂਦਾ ਹੈ।

ਪਰ ਪੰਜਾਬ ਵਿਚ ਬਹੁਤ ਸਾਰੀਆਂ ਲੜਕੀਆਂ ਨੂੰ ਦਾਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਆਏ ਦਿਨ ਹੀ ਅਜਿਹੇ ਕੇਸਾਂ ਵਿੱਚ ਵਾਧਾ ਹੁੰਦਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਇੱਥੇ ਇੱਕ ਨਵ ਵਿਆਹੀ ਕੁੜੀ ਨੇ ਆਪਣੇ ਸਹੁਰਿਆਂ ਤੇ ਇਸ ਗੱਲ ਕਰਕੇ ਪਰਚਾ ਦਰਜ ਕਰਵਾ ਦਿੱਤਾ ਹੈ ਜਿਸ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਲੜਕੀ ਰਾਜਪੁਰਾ ਵਿੱਚ ਆਪਣੇ ਪੇਕੇ ਪਰਿਵਾਰ ਵਿਚ ਆਈ ਹੋਈ ਸੀ। ਜਿਸ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਇਸ ਲੜਕੀ ਦਾ ਵਿਆਹ ਇਸ ਸਾਲ 30 ਫਰਵਰੀ 2021 ਨੂੰ ਸੁਲਤਾਨਪੁਰ ਵਿਖੇ ਕੀਤਾ ਗਿਆ ਸੀ। ਵਿਆਹ ਤੋਂ ਬਾਅਦ ਪਤੀ ,ਸੱਸ, ਸੁਹਰੇ ਵੱਲੋ ਦਹੇਜ਼ ਨੂੰ ਲੈ ਕੇ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਮਾਨਸਿਕ ਤਣਾਅ ਦੇ ਚੱਲਦਿਆਂ ਹੋਇਆਂ 27 ਸਾਲਾ ਪ੍ਰਭਪ੍ਰੀਤ ਕੌਰ ਆਪਣੇ ਪੇਕੇ ਰਾਜਪੁਰਾ ਆ ਗਈ ਸੀ। ਜਿੱਥੇ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਚੌਥੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਜਿਸ ਨੂੰ ਗੰਭੀਰ ਹਾਲਤ ਵਿਚ ਰਾਜਪੁਰਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਿਸ ਦੀਆਂ ਲੱਤਾਂ ਅਤੇ ਬਾਹਾਂ ਉਪਰ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। ਜਿਸ ਵੱਲੋਂ ਇਸ ਦਾ ਜਿੰਮੇਵਾਰ ਆਪਣੇ ਸਹੁਰੇ ਪਰਿਵਾਰ ਨੂੰ ਦੱਸਿਆ ਗਿਆ ਹੈ। ਜਿਨ੍ਹਾਂ ਕਰਕੇ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਕਦਮ ਚੁੱਕਿਆ ਗਿਆ ਸੀ। ਇਸ ਲਈ ਹੁਣ ਉਸ ਦੇ ਸਹੁਰੇ ਪਰਿਵਾਰ ਖਿਲਾਫ ਰਾਜਪੁਰਾ ਦੇ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਾਰੀ ਘਟਨਾ ਬਾਰੇ ਜਾਣਕਾਰੀ ਪੀੜਤਾਂ ਤੇ ਪਿਤਾ ਭੁਪਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!