Breaking News
Home / ਰਾਜਨੀਤੀ / ਪੰਜਾਬ ਚ ਇਥੇ ਮੁੰਡੇ ਨੇ ਆਪਣੀ ਜਾਨ ਦੇਣ ਲੱਗਿਆ ਲਿਖਿਆ ਇਹ ਨੋਟ – ਪੜ ਉਡੇ ਸਭ ਦੇ ਹੋਸ਼

ਪੰਜਾਬ ਚ ਇਥੇ ਮੁੰਡੇ ਨੇ ਆਪਣੀ ਜਾਨ ਦੇਣ ਲੱਗਿਆ ਲਿਖਿਆ ਇਹ ਨੋਟ – ਪੜ ਉਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਖ ਵੱਖ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਕੁਝ ਲੋਕਾਂ ਦੀ ਮੌਤ ਕੁਦਰਤੀ ਹੁੰਦੀ ਹੈ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵੱਖ-ਵੱਖ ਮਾਮਲਿਆਂ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਪੰਜਾਬ ਵਿੱਚ ਜਿਥੇ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦਾ ਸ਼ਿਕਾਰ ਹੋਣਾ ਪਿਆ ਹੈ ਅਜਿਹੇ ਲੋਕਾਂ ਵੱਲੋਂ ਜ਼ਿੰਦਗੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੇ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਸਨ। ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਰਿਵਾਰਕ ਮਾਮਲਿਆਂ ਨੂੰ ਲੈ ਕੇ ਵੀ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਇੱਕ ਮੁੰਡੇ ਨੇ ਆਪਣੀ ਜਾਨ ਦੇਣ ਲੱਗਿਆਂ ਲਿਖਿਆ ਇਕ ਨੋਟ ਜਿਸ ਨੂੰ ਪੜ੍ਹ ਕੇ ਸਾਰਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਮਾਛੀਵਾੜਾ ਸਾਹਿਬ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ 35 ਸਾਲਾ ਨੌਜਵਾਨ ਪ੍ਰੇਮ ਸਿੰਘ ਵੱਲੋਂ ਘਰੇਲੂ ਝਗੜੇ ਨੂੰ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਪਤਨੀ ਘਰੇਲੂ ਝਗੜੇ ਦੇ ਚੱਲਦੇ ਹੋਏ ਕੁਝ ਦਿਨ ਪਹਿਲਾਂ ਹੀ ਆਪਣੇ ਪੁੱਤਰ ਨੂੰ ਲੈ ਕੇ ਆਪਣੇ ਪੇਕੇ ਚਲੇ ਗਈ ਸੀ। ਜਿਸ ਤੋਂ ਬਾਅਦ ਪ੍ਰੇਮ ਸਿੰਘ ਕਾਫੀ ਪਰੇਸ਼ਾਨ ਰਹਿ ਰਿਹਾ ਸੀ।

ਜੋ ਇੱਕ ਬੱਸ ਡਰਾਈਵਰ ਵਜੋਂ ਕੰਮ ਕਰਦਾ ਸੀ। ਇਸ ਸਮੇਂ ਪ੍ਰੇਮ ਸਿੰਘ ਆਪਣੇ ਪਰਿਵਾਰ ਦੇ ਨਾਲ ਬੈਂਕ ਕਲੋਨੀ ਵਿੱਚ ਕਿਰਾਏ ਦੀ ਕੋਠੀ ਵਿੱਚ ਰਹਿ ਰਿਹਾ ਸੀ। ਉੱਥੇ ਹੀ ਉਸਦੇ ਇਕ ਦੋਸਤ ਵੱਲੋਂ ਉਸ ਨੂੰ ਵਾਰ-ਵਾਰ ਫੋਨ ਕੀਤਾ ਗਿਆ ਜਿਸ ਤੇ ਕੋਈ ਵੀ ਜਵਾਬ ਨਾ ਆਉਂਦਾ ਵੇਖਕੇ ਉਸਦੇ ਦੋਸਤ ਬੱਬੂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਵੱਲੋਂ ਘਰ ਦੇ ਗੇਟ ਨੂੰ ਜਿੰਦਰਾ ਲਗਾ ਦੇਖ ਕੇ ਕੰਧ ਟੱਪ ਕੇ ਅੰਦਰ ਪਹੁੰਚ ਕੀਤੀ ਗਈ। ਜਿੱਥੇ ਵੇਖਿਆ ਕਿ ਪ੍ਰੇਮ ਸਿੰਘ ਵੱਲੋਂ ਰੌਸ਼ਨਦਾਨ ਨਾਲ ਕੱਪੜਾ ਬੰਨ੍ਹ ਕੇ ਫਾਹਾ ਲੈ ਲਿਆ ਗਿਆ ਸੀ।

ਉਥੇ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਤਲਾਸ਼ੀ ਲੈ ਜਾਣ ਤੇ ਸੁ-ਸਾ-ਈ-ਡ ਨੋਟ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਲਿਖਿਆ ਸੀ ਕਿ ਉਸ ਦੀ ਮੌਤ ਦੀ ਖ਼ਬਰ ਉਸ ਦੇ ਦੋਸਤ ਬੱਬੂ ਨੂੰ ਦਿੱਤੀ ਜਾਵੇ ਤੇ ਮੋਬਾਇਲ ਵਿੱਚ ਦੋ ਵੀਡੀਓ ਵੀ ਪੂਰੀਆਂ ਦੇਖਣ ਵਾਸਤੇ ਕਿਹਾ ਗਿਆ ਹੈ। ਮ੍ਰਿਤਕ ਵੱਲੋਂ ਸੁ-ਸਾ-ਈ-ਡ ਨੋਟ ਵਿੱਚ ਆਪਣੇ ਫੋਨ ਦਾ ਪਾਸਵਰਡ ਵੀ ਦੱਸਿਆ ਗਿਆ ਹੈ। ਇਸ ਮਾਮਲੇ ਦੀ ਹੋਰ ਜਾਣਕਾਰੀ ਵੀਡੀਓ ਵੇਖਣ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!