Breaking News
Home / ਰਾਜਨੀਤੀ / ਪੰਜਾਬ ਚ ਇਥੇ ਵਾਪਰਿਆ ਖੌਫਨਾਕ ਕਾਂਡ ਪੁਜਾਰੀ ਨੂੰ ਦਿੱਤੀ ਗਈ ਇਸ ਤਰਾਂ ਮੌਤ – ਮਚਿਆ ਹੜਕੰਪ

ਪੰਜਾਬ ਚ ਇਥੇ ਵਾਪਰਿਆ ਖੌਫਨਾਕ ਕਾਂਡ ਪੁਜਾਰੀ ਨੂੰ ਦਿੱਤੀ ਗਈ ਇਸ ਤਰਾਂ ਮੌਤ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਵਿਚ ਨਸ਼ਾ ਇਕ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ । ਵੱਖ ਵੱਖ ਸਰਕਾਰਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਦੀਆਂ ਹਨ , ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੋਈ ਵੀ ਸਰਕਾਰ ਇਸ ਤੇ ਕੰਮ ਨਹੀਂ ਕਰਦੀ l ਜਿਸ ਕਾਰਨ ਕਈ ਮਾਵਾਂ ਦੇ ਪੁੱਤ ਛੋਟੀ ਉਮਰੇ ਹੀ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ l ਜਿਸ ਕਾਰਨ ਪੂਰੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ l ਹੁਣ ਤਕ ਕਈ ਮਾਵਾਂ ਨੇ ਛੋਟੀ ਉਮਰੇ ਹੀ ਆਪਣੇ ਜਵਾਨ ਪੁੱਤ ਗੁਆ ਲਏ , ਪਰ ਨਸ਼ਾ ਉਸੇ ਤਰ੍ਹਾਂ ਹੀ ਪੂਰੇ ਪੰਜਾਬ ਭਰ ਦੇ ਵਿੱਚ ਵਿਕ ਰਿਹਾ ਹੈ । ਨਸ਼ੇ ਦੀ ਹਾਲਤ ਵਿੱਚ ਵਿਅਕਤੀ ਨੂੰ ਸਮਝ ਨਹੀਂ ਰਹਿੰਦੀ ਕਿ ਉਹ ਕੀ ਕਰ ਰਿਹਾ ਹੈ ਤੇ ਉਸ ਨੂੰ ਕੀ ਕਰਨਾ ਚਾਹੀਦਾ ਹੈ ।

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਨਸ਼ੇ ਦੀ ਹਾਲਤ ਵਿੱਚ ਲੋਕਾਂ ਵੱਲੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੋਵੇ ਤੇ ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਕਲਾਨੌਰ ਦੇ ਪਿੰਡ ਭੋਜਰਾਜ ਤੋਂ ਸਾਹਮਣੇ ਆਇਆ l ਜਿੱਥੇ ਇਕ ਨਸ਼ੇੜੀ ਵਿਅਕਤੀ ਦੇ ਵੱਲੋਂ ਲੋਹੇ ਦੀ ਰਾਡ ਨਾਲ ਇੱਕ ਪੁਜਾਰੀ ਦਾ ਕਤਲ ਕਰ ਦਿੱਤਾ ਗਿਆ । ਜਿਸ ਦੇ ਰੋਸ ਵਜੋਂ ਪੀੜਤ ਪਰਿਵਾਰ ਨੇ ਲਗਭਗ ਇਕ ਘੰਟਾ ਸੜਕ ਤੇ ਬੈਠ ਕੇ ਹੀ ਧਰਨਾ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਜੋ ਲੋਕ ਵੋਟ ਪਾਉਣ ਦੇ ਲਈ ਜਾ ਰਹੇ ਸਨ ਉਨ੍ਹਾਂ ਲੋਕਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ ਗਈ ।

ਉੱਥੇ ਹੀ ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਇਸ ਪਿੰਡ ਦੇ ਨਿਵਾਸੀ ਨੇ ਪੁਲੀਸ ਨੂੰ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਭਗਤ ਰਵਿਦਾਸ ਮੰਦਿਰ ਦੇ ਵਿੱਚ ਮੱਥਾ ਟੇਕਣ ਲਈ ਗਿਆ ਸੀ ਤੇ ਮੰਦਰ ਦਾ ਪੁਜਾਰੀ ਬੁੜ੍ਹਾ ਰਾਮ ਅੰਦਰ ਬੈਠ ਕੇ ਪਾਠ ਕਰ ਰਿਹਾ ਸੀ l ਇਸੇ ਦੌਰਾਨ ਬਲਵਿੰਦਰ ਸਿੰਘ ਲੋਹੇ ਦੀ ਰਾਡ ਲੈ ਕੇ ਮੰਦਿਰ ਵਿੱਚ ਆਇਆ , ਜਿਸ ਨੇ ਪੁਜਾਰੀ ਦੇ ਉੱਪਰ ਹਮਲਾ ਕਰ ਦਿੱਤਾ ਜਦੋਂ ਉਨ੍ਹਾਂ ਦੇ ਰੌਲਾ ਪਾਉਣ ਤੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਤਾਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ l

ਜ਼ਖਮੀ ਹਾਲਤ ਵਿਚ ਪੁਜਾਰੀ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਪੀੜਤ ਪਰਿਵਾਰ ਦੇ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਸੂਚਨਾ ਮਿਲਦੇ ਸਾਰ ਡਿਪਟੀ ਕਮਿਸ਼ਨਰ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਪੀਡ਼ਤ ਪਰਿਵਾਰ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ ਗਿਆ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!