Breaking News
Home / ਰਾਜਨੀਤੀ / ਪੰਜਾਬ ਚ ਇਥੋਂ ਆਈ ਮੰਦਭਾਗੀ ਖਬਰ, ਗ੍ਰੰਥੀ ਸਿੰਘ ਦੀ ਕੁੱਟਮਾਰ ਕਰ ਪਿਲਾਇਆ ਪਿਸ਼ਾਬ, ਇਨਸਾਨੀਅਤ ਹੋਈ ਸ਼ਰਮਸਾਰ

ਪੰਜਾਬ ਚ ਇਥੋਂ ਆਈ ਮੰਦਭਾਗੀ ਖਬਰ, ਗ੍ਰੰਥੀ ਸਿੰਘ ਦੀ ਕੁੱਟਮਾਰ ਕਰ ਪਿਲਾਇਆ ਪਿਸ਼ਾਬ, ਇਨਸਾਨੀਅਤ ਹੋਈ ਸ਼ਰਮਸਾਰ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦਾਂ ਦੇ ਚੱਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਇਨਸਾਨੀਅਤ ਵੀ ਸ਼ਰਮਸਾਰ ਹੋ ਜਾਂਦੀ ਹੈ। ਜਿੱਥੇ ਅੱਜ ਕੱਲ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਉਥੇ ਹੀ ਕੁਝ ਪਰਿਵਾਰਾਂ ਵੱਲੋਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੀ ਕੁੱਟਮਾਰ ਵੀ ਕੀਤੀ ਜਾ ਰਹੀ ਹੈ।

ਹੁਣ ਪੰਜਾਬ ਚ ਏਥੇ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਕੇ ਪਿਸ਼ਾਬ ਪਿਲਾਇਆ ਗਿਆ ਹੈ ਅਤੇ ਇਨਸਾਨੀਅਤ ਸ਼ਰਮਸਾਰ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਲੇਰਕੋਟਲਾ ਦੇ ਅਧੀਨ ਆਉਂਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਹੋਇਆਂ 14 ਅਗਸਤ ਦੀ ਸਵੇਰ ਨੂੰ ਇੱਕ ਗੁਰਦੁਆਰਾ ਸਾਹਿਬ ਵਿੱਚ ਤੈਨਾਤ ਗ੍ਰੰਥੀ ਨੂੰ ਘਰ ਬੁਲਾ ਕੇ ਅਲਫਨੰਗਾ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਜਿਥੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪਾਠੀ ਦੇ ਪਿੰਡ ਦੇ ਹੀ ਇਕ ਔਰਤ ਦੇ ਨਾਲ ਨਜਾਇਜ਼ ਸਬੰਧ ਦੱਸੇ ਜਾ ਰਹੇ ਸਨ। ਜਿਸ ਕਾਰਨ ਉਸ ਪਾਠੀ ਨੂੰ ਇਨ੍ਹਾਂ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਅਧਾਰ ਤੇ ਘਰ ਬੁਲਾ ਕੇ ਉਸ ਦਾ ਮੂੰਹ ਕਾਲਾ ਕੀਤਾ ਗਿਆ ਅਤੇ ਉਸ ਤੇ ਇਕ ਵਿਅਕਤੀ ਵੱਲੋਂ ਪਿਸ਼ਾਬ ਵੀ ਸੁੱਟਿਆ ਗਿਆ ਅਤੇ ਉਸ ਪਾਠੀ ਨੂੰ ਪਿਸ਼ਾਬ ਪਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਤੇ ਇਸ ਘਟਨਾ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ਤੇ ਪਾਈ ਗਈ ਹੈ।

ਜਿੱਥੇ ਇਹ ਸਭ ਕੁਝ ਵੀਡੀਓ ਵਿਚ ਦਿਖਾਈ ਵੀ ਦੇ ਰਿਹਾ ਹੈ। ਇਹ ਮਾਮਲਾ ਜਿੱਥੇ ਥਾਣਾ ਸੰਦੌੜ ਵਿਖੇ ਦਰਜ ਹੋਇਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਕਿ ਭੱਠੀ ਦਾ ਮੂੰਹ ਕਾਲਾ ਕਰਨ ਵਾਲਿਆਂ ਅਤੇ ਜਾਤੀਸੂਚਕ ਸ਼ਬਦ ਵਰਤਣ ਵਾਲਿਆਂ ਤੇ ਉਸ ਦੀ ਵੀਡੀਓ ਵਾਇਰਲ ਕਰਨ ਵਾਲਿਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!