Breaking News
Home / ਰਾਜਨੀਤੀ / ਪੰਜਾਬ ਚ ਵਿਧਾਨ ਸਭਾ ਵੋਟਾਂ ਬਾਰੇ EVM ਵੋਟ ਮਸ਼ੀਨਾਂ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ

ਪੰਜਾਬ ਚ ਵਿਧਾਨ ਸਭਾ ਵੋਟਾਂ ਬਾਰੇ EVM ਵੋਟ ਮਸ਼ੀਨਾਂ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ 2022 ਵਿਚ ਦੇਸ਼ ਅੰਦਰ ਕਈ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ।ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਪੰਜਾਬ ਦੇ ਵਿੱਚ ਵੇਖਣ ਨੂੰ ਮਿਲ ਰਹੀਆਂ ਹਨ । ਉੱਥੇ ਹੀ 2022 ਦੀਆਂ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ । ਸਿਆਸੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ 2022 ਦੇ ਵਿਚ ਉਨ੍ਹਾਂ ਦੀ ਸਰਕਾਰ ਬਣ ਸਕੇ । ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਇਸ ਸਮੇਂ ਜ਼ੋਰਾਂ ਸ਼ੋਰਾਂ ਤੇ ਹੈ ।

ਇਸੇ ਵਿਚਕਾਰ ਹੁਣ ਪੰਜਾਬ ਚ ਵਿਧਾਨ ਸਭਾ ਚੋਣਾਂ ਬਾਰੇ ਈਵੀਐਮ ਵੋਟ ਮਸ਼ੀਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਈਵੀਐੱਮ ਮਸ਼ੀਨ ਦੀ ਘਾਟ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਨਾ ਹੋਣ ਦੀਆਂ ਅਟਕਲਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਲੈ ਕੇ ਸੂਬੇ ਦੇ ਮੁੱਖ ਚੋਣ ਅਫ਼ਸਰ ਡਾਕਟਰ ਕਰੁਣਾ ਰਾਜੂ ਨੇ ਚੋਣਾਂ ਤੇ ਵਿਰਾਮ ਲਾ ਦਿੱਤਾ ਹੈ ।

ਦਰਅਸਲ ਪੰਜਾਬ ਦੇ ਵਿੱਚ ਚੋਣਾਂ ਤੋਂ ਪਹਿਲਾਂ ਈਵੀਐੱਮ ਮਸ਼ੀਨ ਦੀ ਘਾਟ ਨੂੰ ਲੈ ਕੇ ਪਿਛਲੇ ਦਿਨੀਂ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਵੱਲੋਂ ਇਹ ਹਵਾਲਾ ਦਿੱਤਾ ਗਿਆ ਸੀ ਕਿ ਵਿਧਾਨ ਸਭਾ ਚੋਣਾਂ ਦੇ ਲਈ ਮਸ਼ੀਨਾਂ ਦੀ ਕਮੀ ਪਾਈ ਜਾ ਰਹੀ ਹੈ । ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਈਵੀਐਮ ਮਸ਼ੀਨਾਂ ਪਹੁੰਚ ਚੁੱਕੀਆਂ ਹਨ । ਦਰਅਸਲ ਪੰਜਾਬ ਦੇ ਦੱਸ ਜ਼ਿਲ੍ਹਿਆਂ ਚ ਈਵੀਐਮ ਮਸ਼ੀਨਾਂ ਪਹੁੰਚ ਚੁੱਕੀਆਂ ਹਨ ਉਹ ਜ਼ਿਲ੍ਹੇ ਹਨ ਗੁਰਦਾਸਪੁਰ ,ਜਲੰਧਰ,ਪਠਾਨਕੋਟ ,ਕਪੂਰਥਲਾ ,ਤਰਨਤਾਰਨ , ਫ਼ਿਰੋਜ਼ਪੁਰ ,,ਲੁਧਿਆਣਾ ,ਮਾਨਸਾ ,ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਚ ਸੁਰੱਖਿਅਤ ਢੰਗ ਦੇ ਨਾਲ ਹੈੱਡਕੁਆਰਟਰਜ਼ ਤੇ ਵਿੱਚ ਈਵੀਐਮ ਮਸ਼ੀਨਾਂ ਪਹੁੰਚ ਚੁੱਕੀਆਂ ਹਨ ।

ਇਨ੍ਹਾਂ ਦੀ ਜਾਣਕਾਰੀ ਸੂਬੇ ਦੇ ਮੁੱਖ ਚੋਣ ਅਫ਼ਸਰ ਕਰੁਣਾ ਰਾਜੂ ਦੇ ਵੱਲੋਂ ਦਿੱਤੀ ਗਈ ਹੈ ਤੇ ਨਾਲ ਹੀ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਜ਼ਿਲ੍ਹਿਆਂ ਦੇ ਵਿੱਚ ਮਸ਼ੀਨਾਂ ਨਹੀਂ ਪਹੁੰਚੀਆਂ , ਉਨ੍ਹਾਂ ਜ਼ਿਲ੍ਹਿਆਂ ਵਿਚ ਇਹ ਮਸ਼ੀਨਾਂ ਇੱਕ ਦੋ ਦਿਨਾਂ ਤਕ ਪਹੁੰਚ ਜਾਣਗੀਆਂ । ਜਿਸ ਸਦਕਾ ਪੰਜਾਬ ਵਿੱਚ 2022 ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਇਆ ਜਾਵੇਗਾ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!