Breaking News
Home / ਰਾਜਨੀਤੀ / ਪੰਜਾਬ ਚ ਹੁਣ ਪੈ ਗਿਆ ਇਹ ਨਵਾਂ ਹੀ ਭੀਚਕੜਾ – ਆਈ ਇਹ ਤਾਜਾ ਵੱਡੀ ਖਬਰ

ਪੰਜਾਬ ਚ ਹੁਣ ਪੈ ਗਿਆ ਇਹ ਨਵਾਂ ਹੀ ਭੀਚਕੜਾ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਾਰੀਆਂ ਪਾਰਟੀਆਂ ਵਿਚ ਇਹ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ ਅਤੇ ਅਜੇ ਤੱਕ ਜਾਰੀ ਹੈ। ਉੱਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਵਿਧਾਇਕਾਂ ਤੇ ਨਾਮ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਦੇ ਵਿੱਚ ਵੀ ਪਿਛਲੇ ਕੁਝ ਸਮੇਂ ਤੋਂ ਆਪਸੀ ਤਕਰਾਰ ਚੱਲ ਰਿਹਾ ਹੈ।

ਜਿਸ ਨੂੰ ਹਾਈ ਕਮਾਨ ਵੱਲੋਂ ਵੀ ਆਦੇਸ਼ ਦਿੱਤੇ ਗਏ ਹਨ। ਜਿਸ ਨਾਲ ਪਾਰਟੀ ਵਿੱਚ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ। ਹੁਣ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਨਵਾਂ ਵਿਵਾਦ ਪੈਦਾ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵਿਚ ਬੁੱਧਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮਸਲੇ ਤੇ ਗੱਲਬਾਤ ਕਰਨ ਲਈ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇਕ ਸਭਾ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿਚ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਬੁਲਾਇਆ ਗਿਆ ਸੀ।

ਉਥੇ ਹੀ ਜਦੋਂ ਬੁਲਾਈ ਗਈ ਸਭਾ ਵਿੱਚ ਜਗਦੇਵ ਕਮਾਲੁ ਪੁੱਜੇ ਤਾਂ ਉਨ੍ਹਾਂ ਨੂੰ ਉੱਥੇ ਬੈਠਣ ਲਈ ਜਗ੍ਹਾ ਨਹੀਂ ਮਿਲੀ, ਜਿਸ ਕਾਰਨ ਉਹ ਸਭਾ ਤੋਂ ਵਾਪਸ ਪਰਤ ਆਏ। ਇਸ ਘਟਨਾ ਕਾਰਨ ਕਾਂਗਰਸ ਪਾਰਟੀ ਵਿੱਚ ਹੁਣ ਫਿਰ ਤੋਂ ਨਵਾਂ ਵਿਵਾਦ ਪੈਦਾ ਹੋ ਸਕਦਾ ਹੈ। ਜਗਦੇਵ ਸਿੰਘ ਕਮਾਲੂ ਨੇ ਸੁਖਪਾਲ ਖਹਿਰਾ ਅਤੇ ਪਰਮ ਸਿੰਘ ਖਾਲਸਾ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਕਾਂਗਰਸ ਪਾਰਟੀ ਸ਼ਮੂਲੀਅਤ ਕੀਤੀ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਲੋਕਾਂ ਵੱਲੋਂ ਇਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਸੀ।

ਹੁਣ ਇਨ੍ਹਾਂ ਨੂੰ ਕਾਂਗਰਸ ਦੇ ਵਿੱਚ ਵੀ ਅਪਮਾਨ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਸਮੇਂ ਉਹ ਸਭਾ ਵਿੱਚ ਪਹੁੰਚੇ ਤਾਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੱਲੋਂ ਆਪਣੀ ਕੁਰਸੀ ਛੱਡ ਦਿੱਤੀ ਗਈ ਅਤੇ ਜਦੋਂ ਜਗਦੇਵ ਸਿੰਘ ਕਮਾਲੂ ਵੱਲੋਂ ਉਸ ਕੁਰਸੀ ਤੇ ਬੈਠਣ ਦੀ ਕੋਸ਼ਿਸ਼ ਕੀਤੀ ਜਾਣ ਲੱਗੀ ਤਾਂ, ਕੁਲਜੀਤ ਨਾਗਰਾ ਵੱਲੋਂ ਇਸ਼ਾਰਾ ਕਰਕੇ ਉੱਥੇ ਬੈਠਣ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਜਗਦੇਵ ਕਮਾਲੂ ਡੇਢ ਮਿੰਟ ਦੇ ਵਿੱਚ ਹੀ ਸਭਾ ਤੋਂ ਵਾਪਸ ਪਰਤ ਆਏ। ਇਸ ਮਾਮਲੇ ਨੂੰ ਲੈ ਕੇ ਸਿੱਧੂ ਦੇ ਕਰੀਬੀਆਂ ਵੱਲੋਂ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!