Breaking News
Home / ਰਾਜਨੀਤੀ / ਪੰਜਾਬ ਤੋਂ ਕਨੇਡਾ ਸਟੱਡੀ ਤੇ ਗਏ ਮੁੰਡੇ ਨੂੰ ਏਦਾਂ ਮਿਲੀ ਅਚਾਨਕ ਮੌਤ ਛਾਈ ਸੋਗ ਦੀ ਲਹਿਰ

ਪੰਜਾਬ ਤੋਂ ਕਨੇਡਾ ਸਟੱਡੀ ਤੇ ਗਏ ਮੁੰਡੇ ਨੂੰ ਏਦਾਂ ਮਿਲੀ ਅਚਾਨਕ ਮੌਤ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਹਰ ਮਾਂ-ਬਾਪ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣਾ ਚਾਹੁੰਦਾ ਹੈ ਜਿੱਥੇ ਜਾ ਕੇ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਇਕ ਵਧੀਆ ਜ਼ਿੰਦਗੀ ਦਾ ਆਨੰਦ ਮਾਣ ਸਕਣ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਪੜ੍ਹਾਈ ਕਰਨ ਤੋਂ ਬਾਅਦ ਉੱਚ ਪੜ੍ਹਾਈ ਲਈ ਵਿਦੇਸ਼ ਭੇਜਿਆ ਜਾਂਦਾ ਹੈ। ਉਥੇ ਹੀ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਸਮੇਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਜਾਂਦੀ ਹੈ। ਜਿਸ ਸਦਕਾ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਬੱਚੇ ਸੁਰੱਖਿਅਤ ਰਹਿ ਸਕਣ।

ਅੱਲ੍ਹੜ ਉਮਰ ਵਿਚ ਜਿੱਥੇ ਬੱਚਿਆਂ ਨੂੰ ਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖਦੇ ਸਾਰ, ਮਾਪਿਆਂ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਤੌਰ ਤੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਉਥੇ ਹੀ ਉਹ ਬੱਚੇ ਪੂਰੀ ਤਰ੍ਹਾਂ ਜ਼ਿੰਦਗੀ ਨੂੰ ਸਮਝ ਵੀ ਨਹੀਂ ਪਾਉਂਦੇ, ਤੇ ਉਨ੍ਹਾਂ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਹਰ ਇੱਕ ਮਾਂ-ਬਾਪ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਤੋਂ ਉੱਚ ਪੜ੍ਹਾਈ ਕਰਨ ਲਈ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਪਿੰਡ ਸਦਾਰੰਗ ਨਾਲ ਸਬੰਧਤ ਦੱਸਿਆ ਗਿਆ ਹੈ। ਇਹ ਨੌਜਵਾਨ ਪੰਜਾਬ ਤੋਂ 2017 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਜਿੱਥੇ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਰਹਿ ਰਿਹਾ ਸੀ।

ਉਥੇ ਹੀ ਇਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। 21 ਸਾਲਾਂ ਦਾ ਇਹ ਨੌਜਵਾਨ ਧਰਮਪ੍ਰੀਤ ਸਿੰਘ ਉਰਫ ਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਕੁਝ ਦਿਨ ਪਹਿਲਾਂ ਵੀ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁਕੀ ਹੈ। ਜਿਸ ਦੇ ਮ੍ਰਿਤਕ ਸਰੀਰ ਨੂੰ ਪੰਜਾਬ ਪਹੁੰਚਾਉਣ ਲਈ ਉਸ ਦੇ ਦੋਸਤਾਂ ਵੱਲੋਂ ਕਾਫੀ ਜੱਦੋਜ਼ਹਿਦ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!