Breaking News
Home / ਰਾਜਨੀਤੀ / ਪੰਜਾਬ ਦੇ ਇਹਨਾਂ ਪਿੰਡ ਦੇ ਵਿਚ ਨਹੀਂ ਪਾਈ ਲੋਕਾਂ ਨੇ ਇੱਕ ਵੀ ਵੋਟ – ਇਹ ਰਿਹਾ ਕਾਰਨ

ਪੰਜਾਬ ਦੇ ਇਹਨਾਂ ਪਿੰਡ ਦੇ ਵਿਚ ਨਹੀਂ ਪਾਈ ਲੋਕਾਂ ਨੇ ਇੱਕ ਵੀ ਵੋਟ – ਇਹ ਰਿਹਾ ਕਾਰਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਕੱਲ ਹੋਈਆਂ ਵਿਧਾਨ ਸਭਾ ਚੋਣਾਂ ਲਈ ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਿਥੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਰਾਜਨੀਤੀ ਵਿਚ ਲਿਆਂਦਾ ਗਿਆ ਜਿਨ੍ਹਾਂ ਦੀ ਮੌਜੂਦਗੀ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਉਥੇ ਹੀ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਬਹੁਤ ਸਾਰੇ ਸਿਆਸੀ ਨੇਤਾਵਾਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਲੋਕਾਂ ਨੂੰ ਕਈ ਤਰਾਂ ਦੇ ਵਾਅਦੇ ਕੀਤੇ ਗਏ ਹਨ ਅਤੇ ਕਈ ਅਧੂਰੇ ਕੰਮਾਂ ਨੂੰ ਪੂਰੇ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਸਾਰੇ ਐਲਾਨ ਕੀਤੇ ਗਏ ਸਨ। ਹੁਣ ਪੰਜਾਬ ਦੇ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਵੱਲੋਂ ਇੱਕ ਵੀ ਵੋਟ ਨਹੀਂ ਪਾਈ ਗਈ ਹੈ ਜਿਸ ਦਾ ਕਾਰਨ ਇਹ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਪਹਿਲਾਂ ਹੀ ਦੋ ਪਿੰਡਾਂ ਦੇ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਐਲਾਨ ਕਰ ਦਿੱਤਾ ਗਿਆ ਸੀ ਕਿ ਅਗਰ ਉਹਨਾਂ ਦੀ ਮੰਗ ਨੂੰ ਪੂਰੇ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਕਿਸੇ ਵੀ ਪਿੰਡ ਵਾਸੀਆਂ ਵਲੋਂ ਵੋਟ ਨਹੀਂ ਪਾਈ ਜਾਵੇਗੀ।

ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਵੱਲੋਂ ਜਿੱਥੇ ਕੱਲ ਹੋਈਆਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਗਿਆ ਹੈ। ਉਥੇ ਹੀ ਕੁਝ ਦਿਨ ਪਹਿਲਾਂ ਇਹਨਾਂ ਦੋਹਾਂ ਪਿੰਡਾਂ ਦੇ ਲੋਕਾਂ ਵੱਲੋਂ ਨਵਾਂ ਸ਼ਹਿਰ ਰੋਡ ਨੂੰ ਜਾਣ ਵਾਲੀ ਲਿੰਕ ਸੜਕ ਉਪਰ ਰੇਲਵੇ ਫਾਟਕ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।

ਉੱਥੇ ਹੀ ਸਰਕਾਰ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਇਨ੍ਹਾਂ ਦੋਹਾਂ ਪਿੰਡਾਂ ਦੇ ਲੋਕਾਂ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਅਗਰ ਉਹਨਾਂ ਦੀ ਮੰਗ ਨੂੰ ਚੋਣਾਂ ਤੋਂ ਪਹਿਲਾਂ ਪੂਰਾ ਕਰ ਦਿੱਤਾ ਜਾਂਦਾ ਹੈ, ਉਨ੍ਹਾਂ ਵੱਲੋਂ ਵੋਟਾਂ ਪਾਈਆਂ ਜਾਣਗੀਆਂ ਅਗਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!