Breaking News
Home / ਰਾਜਨੀਤੀ / ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਵਲੋਂ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਵਲੋਂ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਵਿੱਚ ਵੀ ਦੋ ਦਿਨਾਂ ਤੋਂ ਕਿਸਾਨਾਂ ਵੱਲੋਂ ਜਲੰਧਰ ਵਿੱਚ ਸੰਘਰਸ਼ ਆਰੰਭ ਕਰ ਦਿੱਤਾ ਗਿਆ ਹੈ। ਜਿਸ ਕਾਰਨ ਆਵਾਜਾਈ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਤੋਂ ਸ਼ਾਮਲ ਹੋਣ ਲਈ ਕਿਸਾਨ ਆ ਰਹੇ ਹਨ। ਕਿਸਾਨਾਂ ਵੱਲੋਂ ਇਸ ਸੰਘਰਸ਼ ਵਿਚ ਕੱਲ੍ਹ ਤੱਕ ਦਾ ਸਮਾਂ ਦਿੱਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਹੋਈ ਹੈ। ਜਲੰਧਰ ਦੇ ਵਿਚ ਜਿੱਥੇ ਕਿਸਾਨਾਂ ਵੱਲੋਂ ਹਾਈਵੇ ਅਤੇ ਰੇਲਵੇ ਟਰੈਕ ਉਪਰ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਕਿਸੇ ਵੱਲੋਂ ਕੋਸ਼ਿਸ਼ ਨਹੀਂ ਕੀਤੀ ਗਈ ਹੈ ਇਸ ਬਾਰੇ ਗੱਲ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਐਮਐਸ ਰਾਏ ਵੱਲੋਂ ਆਖਿਆ ਗਿਆ ਹੈ ਅਗਰ ਅੱਜ ਸ਼ਾਮ ਤੱਕ ਕਿਸਾਨਾਂ ਦੀ ਕੋਈ ਵੀ ਗੱਲਬਾਤ ਨਹੀਂ ਮੰਨੀ ਗਈ ਤਾਂ ਉਨ੍ਹਾਂ ਵੱਲੋਂ ਬੰਦ ਕਰਨ ਦਾ ਸੱਦਾ ਦਿੱਤਾ ਜਾਵੇਗਾ। ਕੱਲ ਤੋਂ ਜਲੰਧਰ ਵਿੱਚ ਦਿੱਤੇ ਜਾ ਰਹੇ ਇਸ ਧਰਨੇ ਕਾਰਨ ਜਿੱਥੇ ਹਾਈਵੇ ਨੂੰ ਜਾਮ ਕੀਤਾ ਗਿਆ ਹੈ ਉਥੇ ਹੀ ਆਉਣ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਆ ਰਹੀਆਂ ਹਨ ਕਿਉਂਕਿ ਸਾਰੇ ਆਪਣੇ ਦਫਤਰ ਅਤੇ ਵਿਦਿਅਕ ਅਦਾਰਿਆਂ ਵਿੱਚ ਜਾਂਦੇ ਹਨ।

ਰਸਤੇ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਟਰੈਫਿਕ ਪੁਲੀਸ ਵੱਲੋਂ ਵੀ ਰੂਟ ਬਦਲੇ ਗਏ ਹਨ। ਕਿਸਾਨਾਂ ਦੇ ਜਾਰੀ ਇਸ ਧਰਨੇ ਪ੍ਰਦਰਸ਼ਨ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਵੀ ਕਰਮਚਾਰੀਆਂ ਦੇ ਨਾਂ ਜਾਣ ਕਾਰਨ ਸਨਾਟਾ ਛਾ ਗਿਆ ਹੈ। ਕਿਉਂਕਿ ਧਰਨੇ ਪ੍ਰਦਰਸ਼ਨ ਦਾ ਅਸਰ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਉਪਰ ਵੀ ਪੈ ਰਿਹਾ ਹੈ। ਬੱਸਾਂ ਦੇ ਰੂਟ ਬਦਲੇ ਜਾਣ ਕਾਰਨ ਆਉਣ-ਜਾਣ ਵਾਲੇ ਯਾਤਰੀਆਂ ਵਿੱਚ ਭਾਰੀ ਹਫੜਾ-ਦਫੜੀ ਮਚੀ ਹੋਈ ਹੈ।

ਕਿਉਂਕਿ ਜਲੰਧਰ ਤੋਂ ਚੰਡੀਗੜ੍ਹ ਅਤੇ ਲੁਧਿਆਣਾ ਜਾਣ ਵਾਲੀਆਂ ਬੱਸਾਂ ਵਿਚ ਭਾਰੀ ਮੁਸ਼ਕਲ ਦੇਖੀ ਗਈ। ਕਿਸਾਨਾਂ ਵੱਲੋਂ ਜਿੱਥੇ ਰੇਲਵੇ ਟਰੈਕ ਨੂੰ ਵੀ ਬੰਦ ਕੀਤਾ ਗਿਆ ਹੈ ਉੱਥੇ ਹੀ ਬਹੁਤ ਸਾਰੀਆਂ ਗੱਡੀਆਂ ਨੂੰ ਰੱਦ ਕੀਤਾ ਗਿਆ ਹੈ ਅਤੇ ਕਈਆਂ ਦੇ ਰਸਤੇ ਬਦਲੇ ਗਏ ਹਨ। ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ ਉਥੇ ਹੀ ਕੱਲ ਰਖੜੀ ਦਾ ਤਿਉਹਾਰ ਹੋਣ ਕਾਰਨ ਬੰਦ ਤੋਂ ਬਚਾਅ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!