Breaking News
Home / ਰਾਜਨੀਤੀ / ਪੰਜਾਬ : ਹਜੇ ਵਿਆਹ ਦੀ ਵਧਾਈਆਂ ਦਾ ਸਿਲਸਿਲਾ ਹੀ ਚਲ ਰਹੀ ਸੀ ਲਾੜੇ ਲਾੜੀ ਨੇ ਘਰ ਦੇ ਅੰਦਰ ਕਰ ਲਿਆ ਇਹ ਕਾਂਡ

ਪੰਜਾਬ : ਹਜੇ ਵਿਆਹ ਦੀ ਵਧਾਈਆਂ ਦਾ ਸਿਲਸਿਲਾ ਹੀ ਚਲ ਰਹੀ ਸੀ ਲਾੜੇ ਲਾੜੀ ਨੇ ਘਰ ਦੇ ਅੰਦਰ ਕਰ ਲਿਆ ਇਹ ਕਾਂਡ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਵਿਆਹ ਨਾਲ ਬਹੁਤ ਸਾਰੇ ਖੂਬਸੂਰਤ ਰਿਸ਼ਤੇ ਜੁੜੇ ਹੁੰਦੇ ਹਨ ਉਥੇ ਹੀ ਵਿਆਹ ਨੂੰ ਲੈ ਕੇ ਕਈ ਤਰਾਂ ਦੀਆਂ ਰਸਮਾਂ ਵੀ ਹੁੰਦੀਆਂ ਹਨ। ਜਿਨ੍ਹਾਂ ਨੂੰ ਲੈ ਕੇ ਦੋਹਾਂ ਪਰਿਵਾਰਾਂ ਵਿੱਚ ਖੁਸ਼ੀ ਵੇਖੀ ਜਾਂਦੀ ਹੈ। ਵਿਆਹ ਇਕ ਅਜਿਹਾ ਪਵਿੱਤਰ ਬੰਧਨ ਹੁੰਦਾ ਹੈ ਜੋ ਦੋ ਇਨਸਾਨਾਂ ਵਿੱਚ ਨਹੀਂ ਦੋ ਪਰਿਵਾਰਾਂ ਵਿਚ ਜੁੜਦਾ ਹੈ। ਉੱਥੇ ਹੀ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ, ਜਿਨ੍ਹਾਂ ਨੂੰ ਪੂਰੇ ਕਰਨ ਲਈ ਮਾਪਿਆਂ ਵੱਲੋਂ ਕਈ ਤਰਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਉਨ੍ਹਾਂ ਦੇ ਬੱਚੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।

ਉਥੇ ਹੀ ਕਈ ਵਾਰ ਵਿਆਹ ਦੀਆਂ ਖ਼ੁਸ਼ੀਆਂ ਗਮੀ ਵਿਚ ਤਬਦੀਲ ਹੋ ਜਾਂਦੀਆਂ ਹਨ ਜਿਸ ਨਾਲ ਦੋਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੰਜਾਬ ਵਿੱਚ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜਿੱਥੇ ਅਜੇ ਵਧਾਈਆਂ ਦਾ ਸਿਲਸਿਲਾ ਚੱਲ ਰਿਹਾ ਸੀ ਉੱਥੇ ਹੀ ਲਾੜੇ-ਲਾੜੀ ਨਾਲ ਵਾਪਰੇ ਕਾਂਡ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੱਬੇਵਾਲ ਦੇ ਅਧੀਨ ਆਉਂਦੇ ਪਿੰਡ ਜੱਲੋਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਏ ਨਵ-ਵਿਆਹੁਤਾ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਜਿਸ ਵਿਚ ਲੜਕੀ ਦੀ ਮੌਤ ਹੋ ਚੁੱਕੀ ਹੈ ਅਤੇ ਲੜਕਾ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਦੱਸਿਆ ਗਿਆ ਹੈ ਕਿ ਪਿੰਡ ਜੱਲੋਵਾਲ ਦੇ ਅਮਰਜੋਤ ਸਿੰਘ 25 ਸਾਲਾਂ ਪੁੱਤਰ ਸੁਰਿੰਦਰ ਸਿੰਘ ਵਾਸੀ ਜੱਲੋਵਾਲ ਦਾ ਵਿਆਹ ਹਰਪ੍ਰੀਤ ਕੌਰ 21 ਸਾਲਾ ਪੁੱਤਰ ਸੁਖਵਿੰਦਰ ਸਿੰਘ ਪਿੰਡ ਸੰਤੌਰ ਨਾਲ ਦੋ ਮਹੀਨੇ ਪਹਿਲਾਂ 18 ਜੂਨ 2021 ਨੂੰ ਹੋਇਆ ਸੀ। ਜਿੱਥੇ ਦੋਨੋਂ ਪਰਿਵਾਰ ਅਤੇ ਦੋਨੋਂ ਪਤੀ-ਪਤਨੀ ਬਹੁਤ ਜਿਆਦਾ ਖੁਸ਼ ਸਨ। ਉਥੇ ਹੀ ਬੀਤੀ ਰਾਤ ਦੋਵੇ ਪਤੀ-ਪਤਨੀ ਵੱਲੋਂ ਕਿਸੇ ਵਜ੍ਹਾ ਕਾਰਨ ਆਪਣੇ ਕਮਰੇ ਵਿਚ ਕੋਈ ਜ਼ਹਿਰੀਲੀ ਚੀਜ਼ ਖਾ ਲਈ ਗਈ।

ਜਿਸ ਤੋਂ ਬਾਅਦ ਦੋਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਲੜਕੀ ਹਰਪ੍ਰੀਤ ਕੌਰ ਦੀ ਮੌਤ ਹੋ ਗਈ। ਉਥੇ ਹੀ ਲੜਕੇ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!