Breaking News
Home / ਰਾਜਨੀਤੀ / ਮਰੀ ਹੋਈ ਧੀ ਦੇ ਮੂੰਹ ਤੋਂ ਜਦੋਂ ਮਾਪਿਆਂ ਨੇ ਕਫ਼ਨ ਚੱਕ ਕੇ ਦੇਖਿਆ ਉਡੇ ਪ੍ਰੀਵਾਰ ਦੇ ਹੋਸ਼ – ਤਾਜਾ ਵੱਡੀ ਖਬਰ

ਮਰੀ ਹੋਈ ਧੀ ਦੇ ਮੂੰਹ ਤੋਂ ਜਦੋਂ ਮਾਪਿਆਂ ਨੇ ਕਫ਼ਨ ਚੱਕ ਕੇ ਦੇਖਿਆ ਉਡੇ ਪ੍ਰੀਵਾਰ ਦੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਵਿਆਹ ਵਰਗੇ ਪਵਿੱਤਰ ਬੰਧਨ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਵਿਆਹ ਦੋ ਇਨਸਾਨਾਂ ਵਿੱਚ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਰਿਸ਼ਤਾ ਜੋੜਦਾ ਹੈ। ਪਰ ਕੁਝ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੇ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਪਰਵਾਰ ਵਲੋ ਵਿਆਹੁਤਾ ਲੜਕੀਆਂ ਨੂੰ ਦਹੇਜ ਦੀ ਬਲੀ ਤੱਕ ਚੜ੍ਹਾ ਦਿੱਤਾ ਜਾਂਦਾ ਹੈ। ਮਾਪਿਆਂ ਵੱਲੋਂ ਜਿਥੇ ਵਿਆਹ ਕਰ ਕੇ ਆਪਣੀਆਂ ਧੀਆਂ ਨੂੰ ਖੁਸ਼ੀ-ਖੁਸ਼ੀ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਰੇ ਮਾਪਿਆਂ ਨੂੰ ਆਪਣੀਆਂ ਧੀਆਂ ਦੇ ਪ੍ਰਤੀ ਚਿੰਤਾ ਨੂੰ ਹੋਰ ਵਧਾ ਦਿੰਦੇ ਹਨ। ਹੁਣ ਮਰੀ ਹੋਈ ਧੀ ਦੇ ਮੂੰਹ ਤੋਂ ਜਦੋਂ ਮਾਪਿਆਂ ਵੱਲੋਂ ਕਫਨ ਚੁਕ ਕੇ ਵੇਖਿਆ ਗਿਆ ਤਾਂ ਸਾਰੇ ਪਰਿਵਾਰ ਦੇ ਹੋਸ਼ ਉੱਡ ਗਏ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਹਿਲਪੁਰ ਅਧੀਨ ਆਉਂਦੇ ਪਿੰਡ ਖੈਰੜ ਅੱਛਰਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਵਿਆਹੁਤਾ ਨੂੰ ਸਹੁਰੇ ਪਰਿਵਾਰ ਵੱਲੋਂ 50 ਹਜ਼ਾਰ ਦੀ ਮੰਗ ਕਾਰਨ ਦਹੇਜ ਦੀ ਬਲੀ ਚੜ੍ਹਾ ਦਿੱਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕਾਂ ਦੇ ਮਾਪਿਆਂ ਵੱਲੋਂ ਅੰਤਿਮ ਸੰਸਕਾਰ ਤੋਂ ਪਹਿਲਾਂ ਇਸ਼ਨਾਨ ਦੇ ਸਮੇਂ ਉਸਦੇ ਸਰੀਰ ਉਪਰ ਕੁੱਟਮਾਰ ਅਤੇ ਗਾਲਾ ਘੁੱਟਣ ਦੇ ਨਿਸ਼ਾਨ ਵੇਖੇ ਗਏ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਹੱਤਿਆ ਮਾਮਲਾ ਦੱਸਦੇ ਹੋਏ ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਮਾਹਿਲਪੁਰ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਮ੍ਰਿਤਕਾ ਦੇ ਪਤੀ ਮਨਜੀਤ ਸਿੰਘ, ਸੱਸ ਨਰਿੰਦਰ ਕੌਰ ਅਤੇ ਸਹੁਰਾ ਚਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੀ ਬੇਟੀ ਪ੍ਰਦੀਪ ਕੌਰ ਦਾ ਇਹ ਦੂਸਰਾ ਵਿਆਹ ਸੀ, ਕਿਉਂਕਿ ਉਨ੍ਹਾਂ ਦੀ ਬੇਟੀ ਦੇ ਪਹਿਲੇ ਪਤੀ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਤੋਂ ਇਕ ਬੇਟੀ ਸੀ। ਇਸ ਤਰਾਂ ਠੀਕ ਹੋਣ ਉਸ ਵੱਲੋਂ ਆਪਣੀ ਬੇਟੀ ਦਾ ਵਿਆਹ 23 ਫ਼ਰਵਰੀ 2021 ਨੂੰ ਪਿੰਡ ਖੈਰੜ ਅੱਛਰਵਾਲ ਦੇ ਮਨਜੀਤ ਸਿੰਘ ਨਾਲ ਕੀਤਾ ਗਿਆ ਸੀ।

ਉਸ ਦਾ ਵੀ ਪਹਿਲਾਂ ਤਲਾਕ ਹੋ ਚੁੱਕਾ ਸੀ। ਉਸ ਵੱਲੋਂ ਆਪਣੀ ਘਰ ਦੀ ਮੁਰੰਮਤ ਲਈ ਉਨ੍ਹਾਂ ਦੀ ਬੇਟੀ ਤੋਂ 50 ਹਜ਼ਾਰ ਦੀ ਮੰਗ ਕੀਤੀ ਜਾ ਰਹੀ ਸੀ। ਪਰ ਉਨ੍ਹਾਂ ਵੱਲੋਂ ਇਹ ਪੈਸੇ ਦੇਣ ਤੋਂ ਇਨਕਾਰ ਕੀਤਾ ਗਿਆ ਸੀ ਅਤੇ ਆਪਣੀ ਮਜ਼ਬੂਰੀ ਵੀ ਦੱਸੀ ਗਈ ਸੀ। ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੇ ਜਵਾਈ ਵੱਲੋਂ ਉਨ੍ਹਾਂ ਦੀ ਬੇਟੀ ਦੀ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!