Breaking News
Home / ਰਾਜਨੀਤੀ / ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਲਈ ਆਈ ਏਹ ਵੱਡੀ ਮਾੜੀ ਖਬਰ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਲਈ ਆਈ ਏਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਕਈ ਗਾਇਕ ਅਤੇ ਅਦਾਕਾਰਾ ਵੱਲੋਂ ਜਿੱਥੇ ਕਿਸਾਨਾਂ ਦੀ ਮਦਦ ਕੀਤੇ ਜਾਣ ਦੇ ਕਾਰਨ ਉਨ੍ਹਾਂ ਦੀਆਂ ਸਾਰੇ ਪਾਸੇ ਚਰਚਾ ਹੁੰਦੀਆਂ ਹਨ। ਉੱਥੇ ਹੀ ਅਜਿਹੇ ਕਲਾਕਾਰਾਂ ਅਤੇ ਗਾਇਕਾਂ ਨੂੰ ਦੇਸ਼-ਵਿਦੇਸ਼ ਵਿੱਚ ਵਸਦੇ ਭਾਰਤੀਆਂ ਵੱਲੋਂ ਵੀ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਆਪਣੇ ਪੰਜਾਬੀ ਹੋਣ ਦਾ ਮਾਣ ਅਦਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਪਰ ਆਏ ਦਿਨ ਹੀ ਅਜਿਹੇ ਗਾਇਕ ਅਤੇ ਕਲਾਕਾਰ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦ ਵਿਚ ਫਸ ਜਾਂਦੇ ਹਨ।

ਪਿਛਲੇ ਕੁਝ ਸਮੇਂ ਤੋਂ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੱਲੋਂ ਵੀ ਸੰਗਤ ਨੂੰ ਸੰਬੋਧਨ ਕਰਦੇ ਹੋਏ, ਜੋ ਆਖਿਆ ਗਿਆ ਸੀ ਉਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ। ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਲਈ ਵੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਿੰਦੂ ਭਾਈਚਾਰੇ ਵੱਲੋਂ ਜੱਸੀ ਗਿੱਲ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਹਿੰਦੂ ਸਮਾਜ ਜਥੇਬੰਦੀਆਂ ਵੱਲੋਂ ਜੱਸੀ ਗਿੱਲ ਦੇ ਖਿਲਾਫ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਹ ਮਾਮਲਾ ਜੱਸੀ ਗਿੱਲ ਦੀ ਆਉਣ ਵਾਲੀ ਫਿਲਮ ਕੀ ਮੇਰੀ ਸੋਨਮ ਗੁਪਤਾ ਬੇ-ਵਫ਼ਾ ਹੈ, ਨੂੰ ਲੈ ਕੇ ਚਰਚਾ ਵਿੱਚ ਹੈ। ਇਸ ਫ਼ਿਲਮ ਵਿਚ ਅਦਾਕਾਰ ਜੱਸੀ ਗਿੱਲ ਅਤੇ ਅਦਾਕਾਰਾ ਸੁਰਭੀ ਜੋਤੀ ਵੱਲੋਂ ਫਿਲਮ ਦੇ ਵਿੱਚ ਜਿੱਥੇ ਮਾਂ ਭਗਵਤੀ ਦੇ ਜਾਗਰਣ ਦੇ ਇਕ ਦ੍ਰਿਸ਼ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਨੂੰ ਲੈ ਕੇ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਜੱਸੀ ਗਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਜਿਨ੍ਹਾਂ ਵੱਲੋਂ ਜੱਸੀ ਗਿੱਲ ਅਤੇ ਸੁਰਭੀ ਜੋਤੀ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਅਦਾਕਾਰ ਜੱਸੀ ਗਿੱਲ ਅਤੇ ਇਹਨਾਂ ਵੱਲੋਂ ਮਾਂ ਭਗਵਤੀ ਦੇ ਜਾਗਰਣ ਵਿਚ ਅਸ਼ਲੀਲ ਦ੍ਰਿਸ਼ਾਂ ਤੇ ਹਿੰਦੂ ਸਮਾਜ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਇੱਕ ਵਫਦ ਨੇ ਡੀਸੀਪੀ ਹੈੱਡ ਕੁਆਟਰ ਲੁਧਿਆਣਾ ਨੂੰ ਮਾਮਲਾ ਦਰਜ ਕਰਵਾਏ ਜਾਣ ਲਈ ਸ਼ਿਕਾਇਤ ਸੌਂਪ ਦਿੱਤੀ ਹੈ। ਉਥੇ ਹੀ ਇਸ ਵਕਤ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਇਸ ਫ਼ਿਲਮ ਦੀ ਰਿਲੀਜ਼ਿੰਗ ਨੂੰ ਨਾ ਰੋਕਿਆ ਗਿਆ ਅਤੇ ਇਨ੍ਹਾਂ ਦੇ ਖਿਲਾਫ ਮਾਮਲਾ ਨਾ ਦਰਜ ਕੀਤਾ ਗਿਆ, ਤਾਂ ਸੜਕਾਂ ਤੇ ਉਤਰ ਕੇ ਇਹਨਾਂ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!