Breaking News
Home / ਰਾਜਨੀਤੀ / ਮਸ਼ਹੂਰ ਬੋਲੀਵੁਡ ਅਦਾਕਾਰਾ ਹੇਮਾ ਮਾਲਿਨੀ ਲਈ ਆਈ ਮਾੜੀ ਖਬਰ – ਕਿਸਾਨ ਅੰਦੋਲਨ ਕਰਕੇ

ਮਸ਼ਹੂਰ ਬੋਲੀਵੁਡ ਅਦਾਕਾਰਾ ਹੇਮਾ ਮਾਲਿਨੀ ਲਈ ਆਈ ਮਾੜੀ ਖਬਰ – ਕਿਸਾਨ ਅੰਦੋਲਨ ਕਰਕੇ

ਆਈ ਤਾਜਾ ਵੱਡੀ ਖਬਰ

ਜਿੱਥੇ ਇਕ ਪਾਸੇ ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਹਨ । ਚੋਣਾਂ ਨੂੰ ਲੈ ਕੇ ਮਾਹੌਲ ਇਸ ਸਮੇਂ ਕਾਫੀ ਗਰਮਾਇਆ ਹੋਇਆ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ ਬਾਲੀਵੁੱਡ ਅਦਾਕਾਰ ਵੀ ਲਗਾਤਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਕੇ ਸਿਆਸੀ ਪਾਰਟੀਆਂ ਦਾ ਸਮਰਥਨ ਕਰ ਰਹੇ ਹਨ । ਹੁਣ ਤੱਕ ਕਈ ਕਲਾਕਾਰਾਂ ,ਅਦਾਕਾਰਾਂ ਤੇ ਸਿੰਗਰਾਂ ਨੇ ਸਿਆਸੀ ਪਾਰਟੀਆਂ ਦਾ ਪੱਲਾ ਫਡ਼ਿਆ ਹੈ । ਇਸੇ ਵਿਚਕਾਰ ਹੁਣ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨਾਲ ਜੁੜੀ ਹੋਈ ਇੱਕ ਬੇਹਦ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਹੁਣ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਭਾਜਪਾ ਸਮੇਤ ਹੋਰ ਸਹਿਯੋਗੀ ਪਾਰਟੀਆਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਨਹੀਂ ਕਰ ਸਕੇਗੀ। ਉਨ੍ਹਾਂ ਨੇ ਸਾਰੇ ਚੋਣ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤੇ ਹਨ । ਪ੍ਰਾਪਤ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਕਿਸਾਨਾਂ ਵੱਲੋਂ ਪੰਜਾਬ ਚ ਦਿਓਲ ਪਰਿਵਾਰ ਖ਼ਿਲਾਫ਼ ਪ੍ਰਦਰਸ਼ਨ ਦੇ ਫ਼ੈਸਲੇ ਕਾਰਨ ਉਨ੍ਹਾਂ ਨੇ ਆਪਣੇ ਇਹ ਚੋਣ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤੇ ਹਨ ।

ਜ਼ਿਕਰਯੋਗ ਹੈ ਕਿ ਇਸ ਵਾਰ ਭਾਜਪਾ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਤੀਹ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਤੇ ਇਨ੍ਹਾਂ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ ਬਾਲੀਵੁੱਡ ਦੀਆਂ ਹਸਤੀਆਂ ਦੇ ਨਾਮ ਸ਼ਾਮਲ ਹਨ । ਕਿਹਾ ਜਾ ਰਿਹਾ ਹੈ ਕਿ ਹੇਮਾ ਮਾਲਿਨੀ ਨੇ ਐਤਵਾਰ ਨੂੰ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਆਉਣਾ ਸੀ ਪਰ ਹੁਣ ਇਕਦਮ ਹੇਮਾ ਮਾਲਿਨੀ ਦੇ ਵੱਲੋਂ ਸਾਰੇ ਚੋਣ ਪ੍ਰਚਾਰਕ ਦੇ ਪ੍ਰੋਗਰਾਮ ਰੱਦ ਕਰਨ ਦੀਆਂ ਗੱਲਾਂ ਸਾਹਮਣੇ ਆਈਆਂ ਹਨ ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹੁਣ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਵੱਖੋ ਵੱਖਰੇ ਢੰਗ ਦੇ ਨਾਲ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਥੇ ਹੀ ਗੱਲ ਕੀਤੀ ਜਾਵੇ ਜੇਕਰ ਭਾਜਪਾ ਪਾਰਟੀ ਦੇ ਸੂਤਰਾਂ ਦੀ ਤਾਂ ੳੁਨ੍ਹਾਂ ਮੁਤਾਬਕ ਉੱਤਰ ਪ੍ਰਦੇਸ਼ ਸਮੇਤ ਹੋਰਾਂ ਰਾਜਾਂ ਦੇ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਣ ਕਰਕੇ ਉਨ੍ਹਾਂ ਵੱਲੋਂ ਆਪਣੇ ਇਹ ਪ੍ਰੋਗਰਾਮ ਰੱਦ ਕੀਤੇ ਗਏ ਹਨ ।

ਪਰ ਕੁਝ ਆਗੂਆਂ ਨੇ ਅਜਿਹਾ ਵੀ ਕਿਹਾ ਹੈ ਕਿ ਉਸ ਦੀ ਮੁਹਿੰਮ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਉਸ ਦਾ ਵਿਰੋਧ ਕਰਨ ਦਾ ਅੈਲਾਨ ਕੀਤਾ ਸੀ । ਜਿਸ ਦੇ ਚੱਲਦੇ ਹੁਣ ਉਨ੍ਹਾਂ ਵੱਲੋਂ ਭਾਜਪਾ ਪਾਰਟੀ ਸਮੇਤ ਹੋਰਾਂ ਗੱਠਜੋੜ ਵਾਲੀਆਂ ਪਾਰਟੀਆਂ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!