Breaking News
Home / ਰਾਜਨੀਤੀ / ਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਸਾਰੇ ਵਿਧਾਇਕਾਂ ਵੱਲੋਂ ਆਪਣੇ ਚੋਣ ਹਲਕਿਆਂ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਧਿਆਨ ਵਿਚ ਰਖਦੇ ਹੋਏ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਅਗਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਵੋਟਾਂ ਮਿਲ ਸਕਣ। ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਭਾਜਪਾ ਦੇ ਵਿਧਾਇਕਾਂ ਦਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਦੇ ਬਾਰੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਹੁਣ ਮਸ਼ਹੂਰ ਸਾਂਸਦ ਅਤੇ ਐਕਟਰ ਸਨੀ ਦਿਓਲ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਜਪਾ ਮੈਂਬਰ ਸੰਨੀ ਦਿਓਲ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਕਾਰਜ ਕੀਤਾ ਜਾਂਦਾ ਹੈ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਪਠਾਨਕੋਟ ਦੇ ਵਿੱਚ ਇਕ ਹਿੰਦੂ ਕੋਆਪ੍ਰੇਟਿਵ ਬੈਂਕ ਦਾ ਮਾਮਲਾ ਸੰਸਦ ਵਿੱਚ ਉਠਾਇਆ ਗਿਆ ਹੈ। ਜਿੱਥੇ ਇਸ ਬੈਂਕ ਦੇ ਸੇਵਾਵਾਂ ਪ੍ਰਭਾਵਤ ਹੋਣ ਕਾਰਨ ਲੋਕਾਂ ਵੱਲੋਂ ਇਸ ਬੈਂਕ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿੱਥੇ 2019 ਤੋਂ ਆਪਣੇ ਪੈਸੇ ਕਢਵਾਉਣ ਲਈ ਚੱਕਰ ਲਾ ਰਹੇ ਹਨ ਉਥੇ ਹੀ ਬੈਂਕ ਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਕਾਰਨ 15,000 ਸ਼ੇਅਰਧਾਰਕਾਂ ਅਤੇ 90 ਹਜ਼ਾਰ ਖਾਤਾਧਾਰਕਾਂ ਦਾ ਪੈਸਾ ਫਸਿਆ ਹੋਇਆ ਹੈ।

ਇਹ ਸਾਰੀਆਂ ਸਮੱਸਿਆਵਾਂ ਸਬੰਧੀ ਹੁ ਜੀਣ ਸੰਸਦ ਮੈਂਬਰ ਸ੍ਰੀ ਦਿਓਲ ਵੱਲੋਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਚਿੱਠੀ ਲਿਖੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਬੈਂਕ ਨੇ ਇਸ ਮਾਮਲੇ ਨੂੰ ਲੈ ਕੇ ਖਾਤਾ ਧਾਰਕਾਂ ਦੇ ਪੈਸੇ ਕਢਵਾਉਣ ਤੇ ਲੱਗੀ ਰੋਕ ਨੂੰ ਖਤਮ ਕੀਤੇ ਜਾਣ ਦੀ ਇਜਾਜ਼ਤ ਮੰਗੀ ਗਈ ਹੈ।

ਜਿੱਥੇ ਪਿਛਲੇ ਕੁਝ ਮਹੀਨਿਆਂ ਵਿੱਚ ਹੀ ਕਈ ਕਰੋੜ ਦੀ ਰਿਕਵਰੀ ਇਸ ਬੈਂਕ ਵੱਲੋਂ ਕੀਤੀ ਗਈ ਹੈ ਜਿਸ ਕਾਰਨ ਇਸ ਦੀ ਵਿੱਤੀ ਸਥਿਤੀ ਕਾਫ਼ੀ ਮਜ਼ਬੂਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਲਗਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਖਤਮ ਕੀਤਾ ਜਾਵੇ ਤਾਂ ਜੋ ਬੈਂਕ ਵੱਲੋਂ ਜਾਰੀ ਸੇਵਾਵਾਂ ਦਾ ਲਾਭ ਲੈ ਸਕਣ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!