Breaking News
Home / ਰਾਜਨੀਤੀ / ਮੌਜੂਦਾ ਹਾਲਾਤਾਂ ਨੂੰ ਦੇਖਦੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਬੱਚਿਆਂ ਲਈ ਲਿਆ ਇਹ ਫੈਸਲਾ – ਤਾਜਾ ਵੱਡੀ ਖਬਰ

ਮੌਜੂਦਾ ਹਾਲਾਤਾਂ ਨੂੰ ਦੇਖਦੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਬੱਚਿਆਂ ਲਈ ਲਿਆ ਇਹ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੀ ਕਮੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਉਥੇ ਹੀ 2 ਅਗਸਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿਚ ਬੱਚੇ ਕਰੋਨਾ ਤੋਂ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਬੱਚੇ ਕਰੋਨਾ ਤੋਂ ਸੰ-ਕ-ਰ-ਮਿ-ਤ ਹੋ ਰਹੇ ਹਨ। ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਕਈ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਰੋਜ਼ਾਨਾ 10 ਹਜ਼ਾਰ ਟੈਸਟ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ।

15 ਅਗਸਤ ਨੂੰ ਦੇਖਦੇ ਹੋਏ ਵੀ ਪੰਜਾਬ ਵਿੱਚ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਵੀ ਮੱਦੇਨਜ਼ਰ ਰੱਖਿਆ ਜਾ ਰਿਹਾ ਹੈ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਬੱਚਿਆਂ ਲਈ ਇਹ ਵੱਡਾ ਫੈਸਲਾ ਕੀਤਾ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ ਜਿਥੇ ਸਕੂਲਾ ਵਿਚ ਆਉਣ ਵਾਲੇ ਬੱਚਿਆਂ ਨੂੰ ਲੈ ਕੇ ਚਿੰਤਾ ਵਿੱਚ ਹੈ। ਉਥੇ ਹੀ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਰੋਹ ਵਿਚ ਬੱਚਿਆਂ ਦੀ ਸ਼ਮੂਲੀਅਤ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਹੈ।

ਜਿੱਥੇ ਵੀਰਵਾਰ ਨੂੰ 24 ਘੰਟਿਆਂ ਦੌਰਾਨ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਕਈ ਜ਼ਿਲ੍ਹਿਆਂ ਵਿੱਚ ਬੱਚੇ ਕਰੋਨਾ ਤੋਂ ਪ੍ਰਭਾਵਤ ਹੋਏ ਹਨ। ਹੁਣ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 15 ਜ਼ਿਲ੍ਹਿਆਂ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਨਾਲ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਲੁਧਿਆਣਾ ਵਿੱਚ ਵੀ ਕਈ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਤੇ ਇਹ ਫੈਸਲਾ ਲਿਆ ਗਿਆ ਸੀ

ਕਿ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਹੁਣ ਰੂਪਨਗਰ ਪ੍ਰਸ਼ਾਸਨ ਵੱਲੋਂ ਵੀ ਸ਼ੁੱਕਰਵਾਰ ਨੂੰ ਇਹ ਆਦੇਸ਼ ਜਾਰੀ ਕਰ ਦਿਤਾ ਗਿਆ ਹੈ। ਇਸ ਰਾਹੀਂ ਬਠਿੰਡੇ ਦੇ ਕਈ ਸਕੂਲਾਂ ਵਿਚ ਕਰੋਨਾ ਦੇ ਕੇਸ ਸਾਹਮਣੇ ਆਉਣ ਤੇ ਬੱਚਿਆਂ ਦੇ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਤੇ ਰੋਕ ਲਗਾ ਦਿੱਤੀ ਗਈ ਹੈ। ਜਿੱਥੇ ਬਠਿੰਡੇ ਵਿੱਚ ਸਭ ਤੋਂ ਵਧੇਰੇ 13 ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੀ ਜਲੰਧਰ ਜ਼ਿਲ੍ਹੇ ਵਿੱਚ ਵੀ ਇਹ ਪਾਬੰਦੀ ਲਾਗੂ ਕੀਤੀਆਂ ਗਈਆਂ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!