Breaking News
Home / ਰਾਜਨੀਤੀ / ਵਾਲੀਬਾਲ ਖੇਡਣ ਗਏ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਇਸ ਤਰਾਂ ਮੌਤ ਨੇ ਆ ਘੇਰਿਆ – ਇਲਾਕੇ ਚ ਛਾਈ ਸੋਗ ਦੀ ਲਹਿਰ

ਵਾਲੀਬਾਲ ਖੇਡਣ ਗਏ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਇਸ ਤਰਾਂ ਮੌਤ ਨੇ ਆ ਘੇਰਿਆ – ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿੱਥੇ ਕਰੋਨਾ ਨਾਲ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਏ ਹਨ। ਉਥੇ ਵਾਪਰਨ ਵਾਲੇ ਅਚਾਨਕ ਸੜਕ ਹਾਦਸਿਆਂ ਤੇ ਬਿਮਾਰੀਆਂ ਅਤੇ ਹੋਰ ਸਾਹਮਣੇ ਆਉਣ ਵਾਲਿਆ ਹਾਦਸਿਆਂ ਵਿੱਚ ਵੀ ਬੁਹਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਅਜਿਹੇ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਦੋਂ ਅਜਿਹੇ ਵਾਪਰਨ ਵਾਲੇ ਹਾਦਸਿਆਂ ਵਿੱਚ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਸਾਰੇ ਮਾਪਿਆਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।

ਜਿਸ ਨੂੰ ਸੁਣ ਕੇ ਸਾਰੇ ਮਾਪਿਆਂ ਦੇ ਮਨ ਵਿਚ ਆਪਣੇ ਬੱਚਿਆਂ ਪ੍ਰਤੀ ਡਰ ਪੈਦਾ ਹੋ ਜਾਂਦਾ ਹੈ। ਹੁਣ ਵਾਲੀਬਾਲ ਖੇਡਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੇਰਪੁਰ ਦੇ ਅਧੀਨ ਆਉਂਦੇ ਪਿੰਡ ਹੇੜੀਕੇ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 16 ਸਾਲਾਂ ਦਾ ਹਰਵਿੰਦਰ ਸਿੰਘ ਹੈਰੀ, ਪੁੱਤਰ ਲਖਵੀਰ ਸਿੰਘ ਆਪਣੇ ਕੁਝ ਦੋਸਤਾਂ ਦੇ ਨਾਲ ਵਾਲੀਬਾਲ ਖੇਡਣ ਲਈ ਪਿੰਡ ਦੀ ਗਰਾਊਂਡ ਦੇ ਇਕ ਪਾਰਕ ਵਿਚ ਪੋਲ ਗੱਡ ਰਿਹਾ ਸੀ। ਉਸ ਸਮੇਂ ਵੀ ਇਸ ਨੌਜਵਾਨ ਨੂੰ ਜ਼ਬਰਦਸਤ ਬਿਜਲੀ ਦਾ ਝਟਕਾ ਲੱਗਿਆ, ਬਿਜਲੀ ਤਾਂ ਇਹ ਕਰੰਟ ਪੋਲ ਦੇ ਕੋਲ ਦੀ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਜ਼ਰੀਏ ਪੋਲ ਵਿੱਚ ਆ ਗਿਆ ਸੀ। ਜਿਸ ਦਾ ਸ਼ਿਕਾਰ ਇਹ ਨੌਜਵਾਨ ਹੋ ਗਿਆ। ਇਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

ਖੇਡ ਦੇ ਮੈਦਾਨ ਵਿੱਚ ਹੋਈ ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਮਾਪੇ ਗਹਿਰੇ ਦੁੱਖ ਦੀ ਘੜੀ ਵਿੱਚੋਂ ਗੁਜ਼ਰ ਰਹੇ ਹਨ। ਕਿਉਂ ਕਿ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਹੈਰੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਤੇ ਰਿਸ਼ਤੇਦਾਰ ਸੰਦੀਪ ਸਿੰਘ ਕਾਲਾਬੂਲਾ ਵੱਲੋਂ ਦਿੱਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!