Breaking News
Home / ਰਾਜਨੀਤੀ / ਵਿਆਹ ਤੋਂ 1 ਮਹੀਨਾ ਪਹਿਲਾ ਇਹ ਗਲ੍ਹ ਲਿੱਖ ਕੇ ਮੁੰਡੇ ਨੇ ਦੇ ਦਿੱਤੀ ਪੰਜਾਬ ਚ ਇਥੇ ਆਪਣੀ ਜਾਨ- ਤਾਜਾ ਵੱਡੀ ਖਬਰ

ਵਿਆਹ ਤੋਂ 1 ਮਹੀਨਾ ਪਹਿਲਾ ਇਹ ਗਲ੍ਹ ਲਿੱਖ ਕੇ ਮੁੰਡੇ ਨੇ ਦੇ ਦਿੱਤੀ ਪੰਜਾਬ ਚ ਇਥੇ ਆਪਣੀ ਜਾਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚਲਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ ਉੱਥੇ ਹੀ ਬਹੁਤ ਸਾਰੇ ਕਾਰੋਬਾਰ ਠੱਪ ਹੋਣ ਕਾਰਨ ਕਈ ਲੋਕ ਬੇਰੋਜ਼ਗਾਰ ਹੋ ਗਏ ਸਨ। ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਦੀ ਮਦਦ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਬੇਰੁਜਗਾਰੀ ਦੇ ਚਲਦੇ ਹੋਏ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਮਾਨਸਿਕ ਤਣਾਅ ਦੀ ਪਰੇਸ਼ਾਨੀ ਵਿੱਚੋਂ ਗੁਜ਼ਰਨ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੰਜਾਬ ਵਿੱਚ ਇਹ ਸਾਹਮਣੇ ਆਉਣ ਵਾਲੇ ਮਾਮਲਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉੱਥੇ ਹੀ ਹੋਰ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੀ ਕੁਝ ਪਰਿਵਾਰਕ ਮਾਮਲਿਆਂ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲੈ ਜਾਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਲੜਕੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਜ਼ਿਲ੍ਹੇ ਦੇ ਇਲਾਕੇ ਫਰੀਦ ਦਾ ਚੋਕ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਵੱਲੋਂ ਸੁਸਾਇਡ ਨੋਟ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਜਿਸ ਵਿਚ ਇਸ ਨੌਜਵਾਨ ਵੱਲੋਂ ਦੱਸਿਆ ਗਿਆ ਹੈ ਕਿ ਕੁਝ ਸਮਾਂ ਪਹਿਲਾਂ ਉਸ ਦਾ ਰਿਸ਼ਤਾ ਤੈਅ ਹੋਇਆ ਸੀ।

ਉਥੇ ਹੀ ਕਿਸੇ ਕਾਰਨ ਉਹ ਰਿਸ਼ਤਾ ਧੁਰ ਨਹੀਂ ਚੜ ਸਕਿਆ ਅਤੇ ਟੁੱਟ ਗਿਆ। ਜਿਸ ਤੋਂ ਬਾਅਦ ਉਸ ਲੜਕੀ ਦੇ ਪੁਲਿਸ ਵਿਭਾਗ ਵਿੱਚ ਤਾਇਨਾਤ ਤਾਏ ਵੱਲੋਂ ਲੜਕੇ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸ ਕਾਰਨ ਲੜਕਾ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਉੱਥੇ ਹੀ ਹੁਣ ਇਸ ਨੌਜਵਾਨ ਲੜਕੇ ਗੌਤਮ ਚਾਵਲਾ ਦਾ ਵਿਆਹ ਅਕਤੂਬਰ ਵਿੱਚ ਕਿਸੇ ਹੋਰ ਕੁੜੀ ਨਾਲ ਹੋਣ ਜਾ ਰਿਹਾ ਸੀ ਜਿਸ ਦਾ ਰਿਸ਼ਤਾ ਤੈਅ ਹੋ ਚੁੱਕਾ ਸੀ। ਪਰ ਲੜਕੇ ਵੱਲੋਂ ਪਹਿਲੀ ਲੜਕੀ ਦੇ ਤਾਏ ਦੀਆਂ ਗੱਲਾਂ ਕਾਰਨ ਮਾਨਸਿਕ ਤਣਾਅ ਵਧਦਾ ਹੀ ਗਿਆ, ਜੋ ਆਪਣਾ ਇਹ ਰਿਸ਼ਤਾ ਵੀ ਟੁੱਟ ਜਾਣ ਦੇ ਡਰ ਕਾਰਨ ਇਹ ਗਲਤ ਫੈਸਲਾ ਲਿਆ ਗਿਆ।

ਜਿਸ ਵੱਲੋਂ ਇਹ ਸਾਰੀ ਜਾਣਕਾਰੀ ਆਪਣੇ ਸੁਸਾਇਡ ਨੋਟ ਵਿੱਚ ਲਿਖੀ ਗਈ ਹੈ। ਉੱਥੇ ਹੀ ਲੜਕੇ ਦੀ ਮੌਤ ਤੋਂ ਬਾਅਦ ਹੁਣ ਉਸ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਜਿੱਥੇ ਲੜਕੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਜਿਸ ਸਦਕਾ ਇਸ ਮਾਮਲੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾ ਸਕੇ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!