Breaking News
Home / ਰਾਜਨੀਤੀ / ਸਾਵਧਾਨ : ਪੰਜਾਬ ਚ ਇਥੋਂ ਮਿਲਿਆ ਬੰਬ – ਪੰਜਾਬ ਦੇ ਲੋਕ ਹੋ ਜਾਣ ਅਲਰਟ DGP ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਸਾਵਧਾਨ : ਪੰਜਾਬ ਚ ਇਥੋਂ ਮਿਲਿਆ ਬੰਬ – ਪੰਜਾਬ ਦੇ ਲੋਕ ਹੋ ਜਾਣ ਅਲਰਟ DGP ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਬਣਾਏ ਰੱਖਣ ਲਈ ਜਿੱਥੇ ਸਰਕਾਰ ਵੱਲੋਂ ਕਈ ਤਰਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਉੱਥੇ ਹੀ ਸ਼ਰਾਰਤੀ ਅਨਸਰਾਂ ਵੱਲੋਂ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਜਿਸ ਸਦਕਾ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ। ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਚੌਕਸੀ ਵਰਤਣ ਵਾਸਤੇ ਆਦੇਸ਼ ਦਿੱਤੇ ਜਾਂਦੇ ਹਨ। ਉੱਥੇ ਹੀ ਸੂਬੇ ਅੰਦਰ ਕਰੜੀ ਸੁਰੱਖਿਆ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਦੀ ਸਥਿਤੀ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਪੰਜਾਬ ਵਿੱਚ ਇੱਥੋਂ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ ਜਿਥੇ ਪੰਜਾਬ ਦੇ ਲੋਕਾਂ ਨੂੰ ਡੀਜੀਪੀ ਦਿਨਕਰ ਗੁਪਤਾ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਨਾਲ ਪਿੰਡ ਡਾਲੇਕੇ ਤੋਂ ਸਾਹਮਣੇ ਆਈ ਹੈ । ਜਿੱਥੇ ਟਿਫਨ ਬੰਬ ਮਿਲਣ ਤੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਡਰੋਨ ਰਾਹੀ ਸੁੱਟਿਆ ਗਿਆ ਬੰਬ ਉਨ੍ਹਾਂ ਵੱਲੋਂ ਬਰਾਮਦ ਕੀਤਾ ਗਿਆ ਹੈ।

ਉਹਨਾ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਸਰਹੱਦ ਉੱਪਰ ਲਗਾਤਾਰ ਗਤੀਵਿਧੀਆਂ ਦੀ ਸਖਤੀ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਸ਼ੱਕੀ ਚੀਜ਼ ਮਿਲਣ ਤੇ ਉਸ ਬਾਰੇ ਸਾਰੀ ਸੂਚਨਾ 112 ਨੰਬਰ ਤੇ ਫੋਨ ਕਰਕੇ ਦਿੱਤੀ ਜਾਣੀ ਚਾਹੀਦੀ ਹੈ। 15 ਅਗਸਤ ਨੂੰ ਲੈ ਕੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨ ਵਿੱਚ ਬੈਠੇ ਹੋਏ ਅੱਤਵਾਦੀ ਸੰਗਠਨਾਂ ਵੱਲੋਂ ਕਿਸੇ ਵੀ ਤਰਾਂ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਕਿਉਂਕਿ ਹੁਣ ਪ੍ਰਾਪਤ ਹੋਏ ਬੰਬ ਵਿਚ ਦੋ ਕਿੱਲੋ ਆਰ ਡੀ ਐਕਸ ਅਤੇ ਇਸ ਵਿੱਚ ਸਵਿੱਚ ਮੈਕੇਨਿਜਮ ਵਾਲਾ ਟਾਈਮ ਬੰਬ ਵੀ ਪ੍ਰਾਪਤ ਹੋਇਆ ਹੈ। ਡਰੋਨ ਰਾਹੀਂ ਪੰਜਾਬ ਵਿੱਚ ਸੁੱਟੀ ਗਈ ਇਸ ਸਮੱਗਰੀ ਵਿੱਚ 3 ਡੇਟੋਨੇਟਰ, ਸਪ੍ਰਿੰਗ ਮੈਕੇਨਿਜਮ ਅਤੇ ਮੈਗਨੈਟਿਕ ਵੀ ਬਰਾਮਦ ਹੋਏ ਹਨ। ਇਹ ਬੰਬ ਟੀਫਨ ਬੰਬ ਦੇ ਰੂਪ ਵਿੱਚ ਸੁੱਟਿਆ ਗਿਆ ਸੀ। ਜਿਸ ਤੋਂ ਬਾਅਦ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!