Breaking News
Home / ਰਾਜਨੀਤੀ / ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਅਦਾਲਤ ਚੋ ਆਈ ਇਹ ਵੱਡੀ ਖਬਰ

ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਅਦਾਲਤ ਚੋ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖਸ਼ੀਅਤਾ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਜਿੱਥੇ ਪਹਿਲਾਂ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਉਨ੍ਹਾਂ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੇ ਜਾਣ ਲਈ ਅੱਗੇ ਆ ਕੇ ਉਨ੍ਹਾਂ ਦੀ ਬਾਂਹ ਫੜੀ ਗਈ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਹਰ ਪਲ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਸੀ ਅਤੇ ਜਗ੍ਹਾ-ਜਗ੍ਹਾ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੇ ਵਿਚ ਵੀ ਕਿਸਾਨਾਂ ਵੱਲੋਂ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ ਹੈ।

ਉਸ ਤੋਂ ਇਲਾਵਾ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਰਹੇ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਾਰੇ ਅਦਾਲਤ ਵਿੱਚ ਆਈ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਦੇ ਗਾਇਕ ਹਨੀ ਸਿੰਘ ਆਪਣੇ ਘਰੇਲੂ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਉਥੇ ਹੀ ਉਨ੍ਹਾਂ ਬਾਰੇ ਹੁਣ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਪਤਨੀ ਵੱਲੋਂ ਉਨ੍ਹਾਂ ਦੇ ਖਿਲਾਫ ਕੋਰਟ ਵਿੱਚ ਕੇਸ ਕੀਤਾ ਗਿਆ ਸੀ।

ਉੱਥੇ ਹੀ ਕੇਸ ਦੀ ਸੁਣਵਾਈ ਵਿਚ ਹਨੀ ਸਿੰਘ ਨਹੀਂ ਪਹੁੰਚੇ ਅਤੇ ਉਨ੍ਹਾਂ ਦੇ ਵਕੀਲ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਗਈ ਸੀ। ਉਨ੍ਹਾਂ ਦੇ ਵਕੀਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਹਨੀ ਸਿੰਘ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਪੇਸ਼ ਨਹੀਂ ਹੋ ਸਕੇ। ਉਥੇ ਹੀ ਕੋਰਟ ਦੇ ਇਸ ਫੈਸਲੇ ਤੇ ਨਿਰਭਰ ਕਰਦਾ ਹੈ ਕਿ ਉਹ ਹਨੀ ਸਿੰਘ ਨੂੰ ਇਸ ਕੇਸ ਵਿੱਚ ਕੁਛ ਰਾਹਤ ਦਿੰਦਾ ਹੈ ਜਾਂ ਉਸ ਪ੍ਰਤੀ ਸਖ਼ਤੀ ਵਾਲਾ ਰਵਾਇਆ ਅਪਣਾਇਆ ਜਾਵੇਗਾ।

ਕਿਉਂਕਿ ਬੀਤੇ ਦਿਨੀਂ ਹਨੀ ਸਿੰਘ ਦੀ ਪਤਨੀ ਵੱਲੋਂ ਘਰੇਲੂ ਹਿੰਸਾ ਦੇ ਦੋਸ਼ ਲਗਾਏ ਗਏ ਸਨ ਅਤੇ ਉਸ ਦੇ ਖਿਲਾਫ ਅਦਾਲਤ ਵਿਚ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ ਜਿਸ ਦੀ ਹੁਣ ਸੁਣਵਾਈ ਦੌਰਾਨ ਹਨੀ ਸਿੰਘ ਉਥੇ ਮੌਜੂਦ ਨਹੀਂ ਹੈ। ਉੱਥੇ ਹੀ ਹਨੀ ਸਿੰਘ ਦੇ ਵਕੀਲ ਵੱਲੋਂ ਉਸ ਦੀ ਮੈਡੀਕਲ ਰਿਕਾਰਡ ਅਤੇ ਇਨਕਮ ਟੈਕਸ ਰਿਟਰਨ ਦਾਖਲ ਕਰਵਾਉਣ ਦਾ ਵੀ ਆਖਿਆ ਗਿਆ ਹੈ,ਕਿਉ ਕਿ ਅਦਾਲਤ ਵੱਲੋਂ ਉਸ ਦੀ ਮੰਗ ਕੀਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!