Breaking News
Home / ਰਾਜਨੀਤੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਗਾਇਕਾਂ ਦੇ ਅਦਾਕਾਰਾਂ ਵੱਲੋਂ ਜਿੱਥੇ ਕਿਸਾਨਾਂ ਦੇ ਨਾਲ ਮਿਲ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਜਾ ਕੇ ਵੀ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ ਅਤੇ ਵਾਰੀ-ਵਾਰੀ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ। ਉਥੇ ਹੀ ਪੰਜਾਬ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਈਆਂ ਸਨ। ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਬਹੁਤ ਸਾਰੀਆਂ ਸੰਗੀਤਕ ਖੇਤਰ ਦੀਆਂ ਹਸਤੀਆਂ ਵੀ ਰਾਜਨੀਤੀ ਵਿਚ ਆ ਰਹੀਆਂ ਹਨ। ਹੁਣ ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਲਈ ਦੁਆਵਾਂ ਕਰ ਰਹੇ ਹਨ। ਪੰਜਾਬ ਦੀ ਪ੍ਰਸਿੱਧ ਗਾਇਕਾ ਅਨਮੋਲ ਗਗਨ ਮਾਨ ਜਿਥੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸੀ ਉਥੇ ਹੀ ਖਰੜ ਹਲਕੇ ਤੋਂ ਉਨ੍ਹਾਂ ਨੂੰ ਇੰਚਾਰਜ ਵੀ ਘੋਸ਼ਿਤ ਕੀਤਾ ਗਿਆ ਹੈ। ਇਸ ਗਾਇਕਾਂ ਵੱਲੋਂ ਜਿਥੇ ਆਮ ਆਦਮੀ ਪਾਰਟੀ ਦੀਆਂ ਔਰਤਾਂ ਨਾਲ ਕੀਤੇ ਗਏ ਦੁਰਵਿਵਹਾਰ ਅਤੇ ਹਮਲੇ ਨੂੰ ਲੈ ਕੇ ਭਾਜਪਾ ਦਫ਼ਤਰ ਚੰਡੀਗੜ੍ਹ ਘਿਰਾਓ ਕੀਤਾ ਗਿਆ।

ਉੱਥੇ ਹੀ ਇਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਲਈ ਪ੍ਰਸ਼ਾਸਨ ਤੋਂ ਲਿਖਤੀ ਇਜ਼ਾਜਤ ਵੀ ਲਈ ਗਈ ਸੀ। ਉੱਥੇ ਹੀ ਚੰਡੀਗੜ੍ਹ ਦੇ ਵਿਚ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਵਿਚ ਹੋਈ ਗੰਭੀਰ ਹਾਲਤ ਕਾਰਨ ਇਲਾਜ਼ ਵਾਸਤੇ ਹਸਪਤਾਲ ਲਿਜਾਇਆ ਗਿਆ ਸੀ। ਜਿਸ ਸਮੇਂ ਇਹ ਸਭ ਕੁਝ ਹੋਇਆ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਅਨਮੋਲ ਗਗਨ ਮਾਨ ਵੱਲੋਂ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮਿਲਣ ਜਾਣਾ ਸੀ।

ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ। ਅੱਜ ਉਨ੍ਹਾਂ ਨੂੰ ਪੇਟ ਦੀ ਵਧੀ ਇਨਫੈਕਸ਼ਨ ਕਾਰਨ 9 ਵਜੇ ਦੇ ਕਰੀਬ ਨਿੱਜੀ ਹਸਪਤਾਲ ਮੋਹਾਲੀ ਵਿਖੇ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!