Breaking News
Home / ਰਾਜਨੀਤੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਲਈ ਆਈ ਇਹ ਵੱਡੀ ਖਬਰ – ਪੈ ਗਿਆ ਇਹ ਚੱਕਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਲਈ ਆਈ ਇਹ ਵੱਡੀ ਖਬਰ – ਪੈ ਗਿਆ ਇਹ ਚੱਕਰ

ਆਈ ਤਾਜ਼ਾ ਵੱਡੀ ਖਬਰ 

ਸੋਸ਼ਲ ਮੀਡੀਆ ਜਿੱਥੇ ਇੱਕ ਅਜਿਹਾ ਮੀਡੀਆ ਬਣ ਗਿਆ ਹੈ ਜਿੱਥੇ ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਅੱਜ ਪੰਜਾਬ ਦੇ ਗਾਇਕਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸੋਸ਼ਲ ਮੀਡੀਆ ਤੇ ਦਿੱਤੀਆਂ ਜਾ ਰਹੀਆਂ ਹਨ। ਵਾਇਰਲ ਹੋ ਰਹੀਆਂ ਇਨ੍ਹਾਂ ਖਬਰਾਂ ਦੇ ਵਿਚ ਇਨ੍ਹਾਂ ਗਾਇਕਾ ਅਤੇ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਗੱਲਾਂ ਹੁੰਦੀਆਂ ਹਨ ਉਥੇ ਹੀ ਉਨ੍ਹਾਂ ਦੇ ਸੰਗੀਤਕ ਸਫ਼ਰ ਨੂੰ ਲੈ ਕੇ ਵੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਆਏ ਦਿਨ ਹੀ ਕਿਸੇ ਨਾ ਕਿਸੇ ਵਿਵਾਦ ਦੇ ਵਿੱਚ ਫਸੇ ਹਨ ਜਿਸ ਕਾਰਨ ਉਹ ਚਰਚਾ ਵਿੱਚ ਬਣ ਜਾਂਦੇ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਜਿਥੇ ਗਾਇਕਾਂ ਨੂੰ ਪੰਜਾਬੀ ਸੱਭਿਆਚਾਰ ਦੀ ਸੰਭਾਲ ਕਰਨ ਵਾਸਤੇ ਅਪੀਲ ਕੀਤੀ ਜਾਂਦੀ ਹੈ ਅਤੇ ਲੱਚਰ ਗਾਇਕੀ ਤੋਂ ਦੂਰ ਰਹਿਣ ਲਈ ਵੀ ਆਖਿਆ ਜਾਂਦਾ ਹੈ। ਉੱਥੇ ਕਿ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਅਸਲੇ ਨੂੰ ਪ੍ਰਮੋਟ ਕਰਨ ਉਪਰ ਵੀ ਪਾਬੰਦੀ ਲਗਾਈ ਗਈ ਹੈ। ਹੁਣ ਹਰਜੀਤ ਹਰਮਨ ਅਤੇ ਕਰਨ ਔਜਲਾ ਦੇ ਖਿਲਾਫ ਗ਼ਲਤ ਟਿੱਪਣੀਆਂ ਕੀਤੇ ਜਾਣ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸਪੀਡ ਰਿਕਾਰਡ ਕੰਪਨੀ ਦੇ ਖਿਲਾਫ ਵੀ ਸੋ ਮੋਟੋ ਲੈਂਦਿਆਂ ਹੋਇਆਂ 22 ਸਤੰਬਰ ਨੂੰ ਨਿੱਜੀ ਸੁਣਵਾਈ ਲਈ ਸੱਦਿਆ ਗਿਆ ਹੈ।

ਕਿਉਂਕਿ ਇਨ੍ਹਾਂ ਦੋਹਾਂ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਵੱਲੋਂ ਪੇਸ਼ ਕੀਤੇ ਗਏ ਗਾਣਿਆ ਵਿੱਚ ਔਰਤ ਦੇ ਕਿਰਦਾਰ ਨੂੰ ਲੈ ਕੇ ਕਈ ਤਰਾਂ ਦੀਆਂ ਗ਼ਲਤ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿੱਥੇ ਇਨ੍ਹਾਂ ਦੋਹਾਂ ਵੱਲੋਂ ਗਾਏ ਗਏ ਗੀਤ ਸ਼ਰਾਬ ਵਿੱਚ ਔਰਤਾਂ ਬਾਰੇ ਗਲਤ ਟਿੱਪਣਿਆਂ ਕੀਤੀਆਂ ਗਈਆਂ ਹਨ। ਉੱਥੇ ਹੀ ਪੰਜਾਬੀ ਗਾਇਕਾਂ ਵੱਲੋਂ ਕਈ ਗੀਤਾਂ ਵਿੱਚ ਮਹਿਲਾਵਾਂ ਦੀ ਤੁਲਨਾ ਨਸ਼ੇ , ਬੰਦੂਕ ਅਤੇ ਸ਼ਰਾਬ ਨਾਲ ਵੀ ਕੀਤੀ ਜਾਂਦੀ ਹੈ। ਜਿਸ ਨਾਲ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ।

ਜੋ ਕੇ ਨਿੰਦਣਯੋਗ ਅਤੇ ਬਹੁਤ ਹੀ ਮੰਦਭਾਗੀ ਗੱਲ ਹੈ। ਜਿੱਥੇ ਗੁਰੂਆਂ ਵੱਲੋਂ ਔਰਤ ਨੂੰ ਜੱਗ ਜਨਣੀ ਦਾ ਦਰਜਾ ਦਿੱਤਾ ਗਿਆ ਹੈ। ਉਥੇ ਹੀ ਔਰਤਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਦੋਹਾਂ ਦੇ ਇਸ ਗੀਤ ਨੂੰ ਲੈ ਕੇ ਸੈਕਟਰ-41 ਚੰਡੀਗੜ੍ਹ ਤੋਂ ਸ੍ਰੀ ਪੰਡਿਤ ਰਾਓ ਧਰੇਨਵਰ ਪੁੱਤਰ ਸ੍ਰੀ ਚੰਦ ਸ਼ੇਖਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!