Breaking News
Home / ਰਾਜਨੀਤੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਇਸ ਸਮੇਂ ਕਿਸਾਨੀ ਸੰਘਰਸ਼ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮਾਮਲੇ ਪੂਰੀ ਤਰਾਂ ਗਰਮਾਏ ਹੋਏ ਹਨ। ਕਿਸਾਨਾਂ ਵੱਲੋਂ ਜਿਥੇ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿਸ ਨਾਲ ਵੋਟਰਾਂ ਨੂੰ ਭਰਮਾ ਕੇ ਚੋਣਾਂ ਜਿੱਤੀਆਂ ਜਾ ਸਕਣ। ਉਥੇ ਹੀ ਆਏ ਦਿਨ ਪੰਜਾਬ ਦਾ ਕੋਈ ਨਾ ਕੋਈ ਅਦਾਕਾਰ ਅਤੇ ਗਾਇਕ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣਿਆ ਰਹਿੰਦਾ ਹੈ।

ਪਿਛਲੇ ਕੁਝ ਸਮੇਂ ਤੋਂ ਗੁਰਦਾਸ ਮਾਨ ਨਕੋਦਰ ਦੇ ਵਿਚ ਡੇਰਾ ਮੁਰਾਦ ਸ਼ਾਹ ਵਿੱਚ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਵਿਵਾਦ ਦੇ ਵਿੱਚ ਫਸ ਗਏ ਹਨ। ਜਿੱਥੇ ਗੁਰਦਾਸ ਮਾਨ ਵੱਲੋਂ ਆਖਿਆ ਗਿਆ ਸੀ ਕਿ ਜਿੱਥੇ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਜੀ ਭੱਲਾ ਬਰਾਦਰੀ ਵਿਚੋਂ ਹਨ ਉਥੇ ਹੀ ਲਾਡੀ ਸਾਈਂ ਜੀ ਵੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਹਨ। ਇਸ ਤੋਂ ਬਾਅਦ ਸਿੱਖਾਂ ਵੱਲੋਂ ਆਖਿਆ ਗਿਆ ਸੀ ਕਿ ਇਸ ਗੱਲ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਜਿਸ ਕਾਰਨ ਨਕੋਦਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਗੁਰਦਾਸ ਮਾਨ ਦੇ ਖਿ-ਲਾ-ਫ ਮਾਮਲਾ ਦਰਜ ਕਰਵਾਇਆ ਗਿਆ ਸੀ।

ਹੁਣ ਗੁਰਦਾਸ ਮਾਨ ਬਾਰੇ ਫਿਰ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਮਿਤੀ 8 ਸਤੰਬਰ ਨੂੰ ਜਿਥੇ ਜ਼ਿਲ੍ਹਾ ਜਲੰਧਰ ਦੇ ਵਿੱਚ ਗੁਰਦਾਸ ਮਾਨ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ। ਜਿਸ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਜਿੱਥੇ ਗੁਰਦਾਸ ਮਾਨ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਹੁਣ ਗੁਰਦਾਸ ਮਾਨ ਵੱਲੋਂ ਅਗਾਊਂ ਜ਼ਮਾਨਤ ਦੇਣ ਦੀ ਮੰਗ ਕਰਨ ਵਾਸਤੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ।

ਜਿਸ ਤੇ ਹੁਣ ਹਾਈ ਕੋਰਟ ਇੱਕ ਦੋ ਦਿਨਾਂ ਦੇ ਦੌਰਾਨ ਹੀ ਸੁਣਵਾਈ ਕਰ ਸਕਦਾ ਹੈ। ਹਾਈ ਕੋਰਟ ਵਿੱਚ ਗੁਰਦਾਸ ਮਾਨ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਖਲ ਕੀਤੀ ਗਈ ਹੈ। ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਵਿਵਾਦ ਕਾਰਨ ਨਕੋਦਰ ਦੇ ਵਿੱਚ ਗੁਰਦਾਸ ਮਾਨ ਖਿਲਾਫ 26 ਅਗਸਤ ਨੂੰ ਐਫ਼ ਆਈ ਆਰ ਦਰਜ ਕੀਤੀ ਗਈ ਸੀ। ਪਰ ਹੁਣ ਗੁਰਦਾਸ ਮਾਨ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!