Breaking News
Home / ਰਾਜਨੀਤੀ / ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਲਈ ਆਈ ਮਾਡ਼ੀ ਖਬਰ

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਲਈ ਆਈ ਮਾਡ਼ੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵੱਖ-ਵੱਖ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਜਿੱਥੇ ਕਰੋਨਾ ਦੀ ਚਪੇਟ ਵਿੱਚ ਹੋਣ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਰੋਨਾ ਦੇ ਦੌਰ ਵਿੱਚ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਵੀ ਬਹੁਤ ਜ਼ਿਆਦਾ ਮਦਦ ਕੀਤੀ ਗਈ ਹੈ। ਜਿਨ੍ਹਾਂ ਨੇ ਇਸ ਮੁਸ਼ਕਿਲ ਦੌਰ ਦੇ ਵਿੱਚ ਬੇਰੁਜ਼ਗਾਰ ਹੋਏ ਲੋਕਾਂ ਦੀ ਮਦਦ ਕੀਤੀ ਹੈ। ਉਥੇ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਿਸਾਨਾਂ ਦੀ ਹਿਮਾਇਤ ਕੀਤੀ ਗਈ ਹੈ।

ਜਿਨ੍ਹਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਲਈ ਉੱਥੇ ਆ ਕੇ ਆਪਣਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ ਅਤੇ ਕੁਝ ਫ਼ਿਲਮੀ ਹਸਤੀਆਂ ਆਏ ਦਿਨ ਹੀ ਕਿਸੇ ਨਾ ਕਿਸੇ ਵਿਵਾਦ ਵਿਚ ਫਸ ਜਾਂਦੀਆਂ ਹਨ। ਹੁਣ ਕੁਝ ਮਸ਼ਹੂਰ ਬਾਲੀਵੁੱਡ ਅਦਾਕਾਰਾ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੈਦਰਾਬਾਦ ਵਿੱਚ ਜਿੱਥੇ ਕੁਝ ਲੋਕਾਂ ਵੱਲੋਂ ਦੋ ਸਾਲ ਪਹਿਲਾਂ ਇਕ ਲੜਕੀ ਨਾਲ ਦੁਰਵਿਵਹਾਰ ਕਰਕੇ ਉਸ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਸੀ।

ਪੁਲਿਸ ਵੱਲੋਂ ਇਸ ਕੇਸ ਦੀ ਪਿਛਲੇ ਲੰਮੇ ਸਮੇਂ ਤੋਂ ਜਾਂਚ ਕੀਤੀ ਜਾ ਰਹੀ ਸੀ। ਜਿੱਥੇ ਇਹ ਮਾਮਲਾ 2019 ਵਿੱਚ ਸਾਹਮਣੇ ਆਇਆ ਸੀ ਜਿੱਥੇ ਇਸ ਘਟਨਾ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਜਦੋਂ ਇੱਕ ਕੁੜੀ ਨੂੰ ਚਾਰ ਲੋਕਾਂ ਵੱਲੋਂ ਗਲਤ ਵਿਵਹਾਰ ਕਰਨ ਤੋਂ ਬਾਅਦ ਜ਼ਿੰਦਾ ਸਾੜ ਦਿੱਤਾ ਸੀ। ਉਥੇ ਹੀ ਕੁਝ ਫ਼ਿਲਮੀ ਕਲਾਕਾਰਾਂ ਵੱਲੋਂ ਇਸ ਲੜਕੀ ਦੀ ਪਛਾਣ ਜਨਤਕ ਕੀਤੀ ਗਈ ਸੀ। ਜਿਸ ਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ । ਜਿੱਥੇ ਚਾਰ ਵਿਅਕਤੀਆਂ ਵੱਲੋਂ ਇਸ ਅਪਰਾਧਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਉਥੇ ਹੀ ਲੜਕੀ ਦੀ ਪਹਿਚਾਣ ਜਾਹਿਰ ਕਰਨ ਉਪਰ ਫਿਲਮੀ ਜਗਤ ਨਾਲ ਜੁੜੇ ਹੋਏ 38 ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਇਸ ਲੜਕੀ ਦੀ ਜਾਣਕਾਰੀ ਜਨਤਕ ਕੀਤੀ ਗਈ ਸੀ, ਜਿਸ ਕਾਰਨ ਹੁਣ ਇਨ੍ਹਾਂ 38 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ ਵਿਚ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਵੀ ਸ਼ਾਮਲ ਹੈ। ਇਸ ਘਟਨਾ ਨੂੰ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!