Breaking News
Home / ਤਾਜਾ ਜਾਣਕਾਰੀ / ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੂਮ ਨਵਾਜ਼ ਦਾ ਦਿਹਾਂਤ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੂਮ ਨਵਾਜ਼ ਦਾ ਦਿਹਾਂਤ

ਨਵਾਜ਼ ਸ਼ਰੀਫ ਨੂੰ ਮਿਲੀ 12 ਘੰਟਿਆਂ ਦੀ ਪੈਰੋਲ

ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ…….


ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ ਸਫਦਰ ਨੂੰ 12 ਘੰਟਿਆਂ ਦੀ ਪੈਰੋਲ ‘ਤੇ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਨਵਾਜ਼ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਤਿੰਨਾਂ ਨੂੰ ਰਾਵਲਪਿੰਡੀ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ।

ਤਿੰਨੋਂ ਤੜਕੇ 3.15 ਵਜੇ ਲਾਹੌਰ ਸਥਿਤ ਆਪਣੇ ਘਰ ‘ਚ ਪੁੱਜੇ। ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਸ਼ਰੀਫ ਦੀ ਪਤਨੀ ਕੁਲਸੁਮ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ।

ਕੁਲਸੁਮ ਦੀ ਮ੍ਰਿਤਕ ਦੇਹ ਨੂੰ ਲੰਡਨ ਤੋਂ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਸ਼ਰੀਫ ਪਰਿਵਾਰ ਦੇ ਲਾਹੌਰ ਸਥਿਤ ਘਰ ‘ਚ ਹੋਵੇਗੀ। ਜੇਲ ਤੋਂ ਨਿਕਲਣ ਮਗਰੋਂ ਨਵਾਜ਼ ਆਪਣੀ ਧੀ ਅਤੇ ਜਵਾਈ ਨਾਲ ਰਾਵਲਪਿੰਡੀ ਦੇ ਨੂਰ ਖਾਨ ਏਅਰਬੇਸ ਤੋਂ ਤੜਕੇ ਲਾਹੌਰ ਪੁੱਜੇ। ਪੰਜਾਬ ਸਰਕਾਰ ਦੇ ਹੁਕਮ ‘ਤੇ ਨਵਾਜ਼ ਅਤੇ ਉਨ੍ਹਾਂ ਦੇ ਧੀ-ਜਵਾਈ ਨੂੰ ਪੈਰੋਲ ਦਿੱਤੀ ਗਈ।

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਬੁਲਾਰੇ ਮਰੀਅਮ ਔਰੰਗਜ਼ੇਬ ਨੇ ਦੱਸਿਆ ਕਿ ਨਵਾਜ਼ ਦੇ ਭਰਾ ਸ਼ਾਹਬਾਜ਼ ਸ਼ਰੀਫ ਨੇ ਪੰਜਾਬ ਸਰਕਾਰ ਦੇ ਸਾਹਮਣੇ ਅਰਜੀ ਦਾਇਰ ਕਰ ਕੇ ਉਨ੍ਹਾਂ ਲਈ 5 ਦਿਨਾਂ ਦੇ ਪੈਰੋਲ ਦੀ ਮੰਗ ਕੀਤੀ ਸੀ। ਤੁਹਾਨੂੰ ਦੱਸ ਦਈਏ ਕਿ ਬੇਗਮ ਕੁਲਸੁਮ ਨੂੰ ਸ਼ੁੱਕਰਵਾਰ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!