Breaking News
Home / ਰਾਜਨੀਤੀ / ਸਿੱਧੂ ਸਾਹਬ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਕਿਉਂ ਰਹੇ ਹੋ ?

ਸਿੱਧੂ ਸਾਹਬ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਕਿਉਂ ਰਹੇ ਹੋ ?

ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ…….

1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੰਦੇ ਹੋਏ ਸ਼ਿਕਾਇਤ ਕਰਤਾ ਵਲੋਂ ਪਾਈ ਗਈ ,,,,,, ਪੁਨਰ ਵਿਚਾਰ ਪਟੀਸ਼ਨ ਨੂੰ ਸਵਿਕਾਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਰੋਡਰੇਜ ਮਾਮਲੇ ਵਿਚ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।

ਇਸ ਸੰਬੰਧੀ ਸੁਪਰੀਮ ਕੋਰਟ ਨੇ ਬਕਾਇਦਾ ਨਵਜੋਤ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਹੁਕਮ ਜਸਟਿਸ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਵਲੋਂ ਜਾਰੀ ਕੀਤੇ ਗਏ ਹਨ।

ਦੱਸਣਯੋਗ ਹੈ ਕਿ 30 ਸਾਲ ਪੁਰਾਣੇ ਪਟਿਆਲਾ ਰੋਡ ਰੇਜ ਮਾਮਲੇ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਗੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੁਪਰੀਮ ,,,,,,, ਕੋਰਟ ਮਾਣਯੋਗ ਜੱਜ ਜੇ. ਚੇਲਾਮੇਸ਼ਵਰ ਅਤੇ ਸੰਜੇ ਕਿਸ਼ਨ ‘ਤੇ ਆਧਾਰਿਤ ਬੈਂਚ ਨੇ 15 ਮਈ ਨੂੰ 1988 ਦੇ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ

ਸਿੱਧੂ ਨੂੰ ਆਈ. ਪੀ. ਸੀ. ਦੀ ਧਾਰਾ 304 ਅਧੀਨ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ। ,,,,,,, ਅਦਾਲਤ ਨੇ ਸਿੱਧੂ ਨੂੰ ਧਾਰਾ 323 (ਜ਼ਖਮੀ ਕਰਨ) ਦਾ ਦੋਸ਼ੀ ਠਹਿਰਾਉਂਦੇ ਹੋਏ ਸਿਰਫ 1 ਹਜ਼ਾਰ ਦਾ ਜੁਰਮਾਨਾ ਕੀਤਾ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਮੋਦੀ ਪ੍ਰਧਾਨ ਮੰਤਰੀ ਵਜੋਂ ਇਸ ਦਿਨ ਚੁੱਕਣਗੇ ਸਹੁੰ ਹੋ ਸਕਦੀ ਹੈ ਸਰਕਾਰੀ ਛੁੱਟੀ ਪੜ੍ਹੋ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …

error: Content is protected !!