ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਕਿਸੇ ਹੋਰ ਨੂੰ ਨਹੀਂ ਮੰਨਦੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਵਲੋਂ ਹੱਥ ‘ਚ ਪਾਈਆਂ ਮੁੰਦਰੀਆਂ ਸਬੰਧੀ ਬੋਲਦਿਆਂ ਕਿਹਾ ਕਿ ਇਹ ਇਕ ਐਸਟ੍ਰੋਲੋਜੀਕਲ ਸਾਇੰਸ ਹੈ
ਇਸ ਦਾ ਕਿਸੇ ਡੇਰਿਆ ਨਾਲ ਕੋਈ ਸਬੰਧ ਨਹੀਂ ਤੇ ਨਾ ਹੀ ਸਿੱਧੂ ਸਾਹਿਬ ਕਿਸੇ ਡੇਰੇ ‘ਤੇ ਜਾਂਦੇ ਹਨ।ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਡੇਰਿਆ ‘ਤੇ ਬਾਦਲ ਜਾਂਦੇ ਨੇ ਤੇ ਵੋਟਾਂ ਲੈਂਦੇ ਹਨ। ਇਹ ਸਾਰੀ ਦੁਨੀਆਂ ਨੂੰ ਲੁੱਟਦੇ ਹਨ ਤੇ ਪੂਰੇ ਪੰਜਾਬ ਦਾ ਪੈਸਾਂ ਇਹ ਲੁੱਟ ਕੇ ਖਾ ਗਏ ਹਨ। ਇਹ ਲੋਕ ਪੈਸੇ ਨਾਲ ,,,,,, ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ ਤੇ ਇਨ੍ਹਾਂ ਨੇ ਪੈਸਾ ਸੁੱਟ ਕੇ ਅਬੋਹਰ ਦੀ ਰੈਲੀ ਕੀਤੀ ਹੈ। ਸੁਖਬੀਰ ਨੂੰ ਪੰਥ ਤੋਂ ਛੇਕਣਾ ਚਾਹੀਦਾ ਹੈ ਕਿਉਂਕਿ ਉਹ ਪੰਥਕ ਨਹੀਂ ਹੈ ਮੀਟ-ਮੁਰਗੇ ਖਾਂਦਾ ਹੈ। ਸੁੱਖਾ ਸਵੇਰੇ ਹੀ ਅਫੀਮ ਦੀ ਗੋਲੀ ਖਾ ਕੇ ਡਿੱਗ ਰਿਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਦੀਆਂ ਗਲਤ ,,,,,,,,,ਨੀਤੀਆਂ ਦਾ ਜਵਾਬ ਦੇ ਰਹੇ ਹਨ ਪਰ ਫਿਰ ਵੀ ਇਹ ਬੇਸ਼ਰਮ ਇੰਨੇ ਹਨ ਕਿ ਉਨ੍ਹਾਂ ਦੇ ਜਵਾਬ ਨੂੰ ਸਮਝ ਨਹੀਂ ਰਹੇ ਹਨ ਤੇ ਬਾਹਰ ਦੇ ਦੇਸ਼ਾਂ ‘ਚੋਂ ਵੀ ਜੁੱਤੀਆਂ ਖਾ ਰਹੇ ਹਨ।ਨਵਜੋਤ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ : ਬਿਕਰਮ ਮਜੀਠੀਆ:ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਟੇਜ ਤੇ ਮੌਜੂਦ ਹਨ
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ,,,,,,,,,,ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੇ ਚੈਂਲੇਂਜ ਨੂੰ ਸ਼੍ਰੋਮਣੀ ਅਕਾਲੀਆ ਦਲ ਨੇ ਕਬੂਲ ਕੀਤਾ ਹੈ।ਮਜੀਠੀਆ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਕਾਂਗਰਸ ਦੀ ਸਹਿ ‘ਤੇ ਕੰਮ ਕਰ ਰਿਹਾ ਹੈ।ਬਲਜੀਤ ਸਿੰਘ ਦਾਦੂਵਾਲ ਦਾ ਬਾਣਾ ਹੋਰ ਤੇ ਕੰਮ ਹੋਰ ਹੈ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ।ਉਨ੍ਹਾਂ ਨੇ ਕਿਹਾ ਕਿ ਸਿੱਧੂ ਮੌਕਾਪ੍ਰਸਤ ਅਤੇ ਦਲਬਦਲੂ ਆਦਮੀ ਹੈ
ਇਸ ਰੈਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ,ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ , ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ,,,,,,,,,ਵਲਟੋਹਾ ,ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ,ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ,ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੋਤਾ ਸਿੰਘ ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਹਾਜ਼ਿਰ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ