ਪੂਰੀ ਵੀਡੀਓ ਥਲੇ ਜਾ ਕੇ ਅਖੀਰ ਵਿਚ ਦੇਖੋ ………..
ਬਾਦਲ ਦਲ ਵੱਲੋਂ ਅੱਜ ਹਰਿਆਣਾ ਦੇ ਪਿਪਲੀ ਵਿੱਚ ਇਕ ਰੈਲੀ ਰੱਖੀ ਗਈ ਸੀ, ਜਿਸ ਦਾ ਵਿਰੋਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਰਿਆਣਾ ਯੂਨਿਟ ਨੇ ਇਸ ਕਰਕੇ ਕੀਤਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬਾਦਲ ਪਰਿਵਾਰ ਦਾ ਸਿੱਧਾ ਹੱਥ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਿੱਚ ਸਿੱਧ ਕਰ ਦਿੱਤਾ ਹੈ।,,,,,,,,,,,, ਬਾਦਲ ਦਲ ਨੇ ਤਖ਼ਤਾਂ ਦੇ ਜੱਥੇਦਾਰਾਂ ਤੋਂ ਸੌਦਾ ਸਾਧ ਨੂੰ ਮੁਆਫ਼ੀ ਦਵਾਈ,ਜਿਸ ਨਾਲ ਸਿੱਖ ਕੌਮ ਦੀ ਧਾਰਮਿਕ ਭਾਵਨਾਵਾਂ ਨੂੰ ਅਣਗੌਲਿਆਂ ਕਰਕੇ ਬਾਦਲ ਦਲ ਨੇ ਆਪਣੀ ਰਾਜਸੀ ਤਾਕਤ ਮਜ਼ਬੂਤ ਕਰਨ ਲਈ ਅਜਿਹਾ ਕੀਤਾ।
ਅੱਜ ਪਾਰਟੀ ਦੇ ਹਰਿਆਣਾ ਯੂਨਿਟ ਦੇ ਪ੍ਰਧਾਨ ਸ ਹਰਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਸੈਂਕੜੇ ਸਿੱਖ ਨੌਜਵਾਨਾਂ ਨੇ ਅੱਜ ਪਿਪਲੀ ਵਿੱਚ ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਜ਼ਬਰਦਸਤ ਵਿਰੋਧ ਕੀਤਾ ਜ਼ੋਰਦਾਰ ਖਾਲਿਸਤਾਨ ਜਿੰਦਾਬਾਦ ਦੀ ਨਾਅਰੇਬਾਜ਼ੀ ਕਰਕੇ ਸੁਖਬੀਰ ਬਾਦਲ ਗੋ ਬੈਕ ਦੇ ਨਾਅਰੇ ਲਾਏ। ਬਾਦਲ ਦਲ ਦੇ ਹਰਿਆਣਾ ਵਿੱਚ ਹੋਏ
ਇਸ ਵਿਰੋਧ ਤੇ ਪ੍ਰਤੀ ਕਰਮ ਕਰਦਿਆਂ ਪਾਰਟੀ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਤੇ ਇਸ ਲਾਣੇ ਨੇ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਬਹੁਤ ਵੱਡਾ ਗੁਨਾਹ ਕੀਤਾ ਹੈ, ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਯਾਦਾ ਦਾ ਘਾਣ ਕਰਨ ਲਈ, ਤਖ਼ਤਾਂ ਦੇ ਜੱਥੇਦਾਰਾਂ ਨੂੰ ਵੀ ਗੁਲਾਮ,,,,,,,,, ਬਣਾ ਕੇ ਗਲਤ ਹੁਕਮਨਾਮੇ ਲਾਗੂ ਕਰਵਾਏ। ਇਹਨਾਂ ਸਾਰੀਆਂ ਘਟਨਾਵਾਂ ਤੋਂ ਸਿੱਖ ਕੌਮ ਪੂਰੀ ਜਾਗ੍ਰਿਤ ਹੋ ਰਹੀ ਹੈ,
ਹਰਿਆਣਾ ਦੇ ਸਿੱਖਾਂ ਵੱਲੋਂ ਵਿਰੋਧ ਕਰਨਾ ਇਸ ਗੱਲ ਨੂੰ ਦਰਸਾਉਂਦਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਕੁਰੂਕਸ਼ੇਤਰ ਚ ਆਪਣੀ ਪਿਪਲੀ ਰੈਲੀ ਦੌਰਾਨ ,,,,,,,,,,,,ਹਰਿਆਣਾ ’ਚ ਇਕੱਲਿਆਂ ਹੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਤੋਂ ਪਹਿਲਾਂ ਹੀ ਵੱਖ ਹੋ ਚੁੱਕੀ ਹੈ। ਹਰਿਆਣਾ ‘ਚ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਦੀ ਸਰਕਾਰ ਹੈ।ਪਿਪਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਹਿਲੀ ਰੈਲੀ ਦੌਰਾਨ ਜਨਤਕ ਤੌਰ ’ਤੇ ਇਹ ਫੈਸਲਾ ਸੁਣਾਇਆ ਕਿ ਆਉਣ ਵਾਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸਾਰੀਆਂ ਸੀਟਾਂ ’ਤੇ ਵੱਖ ਹੋ ਕੇ ਚੋਣ ਲੜੇਗਾ।
ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਨਾਲ ਅਕਾਲੀ ਦਲ ਦਾ ਗੂੜ੍ਹਾ ਰਿਸ਼ਤਾ ਹੈ। ਅਕਾਲੀ ਦਲ ਪਾਰਟੀ ਪਿੰਡਾਂ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਮੋਟਰਾਂ ’ਤੇ ਮੁਫ਼ਤ,,,,,,,,,,,, ਬਿਜਲੀ ਦਿੱਤੀ ਜਾਵੇਗੀ।ਪੰਜਾਬ ਵਿੱਚ ਭਾਵੇਂ ਅਕਾਲੀ ਦਲ ਦਾ ਬੀਜੇਪੀ ਨਾਲ ਗਠਜੋੜ ਹੈ ਪਰ ਹਰਿਆਣਾ ਵਿੱਚ ਅਕਾਲੀ ਦਲ ਨੇ ਹੁਣ ਤਕ ਕਿਸੇ ਨਾਲ ਗਠਜੋੜ ਦੀ ਗੱਲ ਨਹੀਂ ਕੀਤੀ। ਚੌਟਾਲਿਆਂ ਨਾਲ ਪਾਣੀਆਂ ਦੇ ਮੁੱਦੇ ’ਤੇ ਅਕਾਲੀ ਦਲ ਦਾ ਵੰਡ ਵਡੇਰਾ ਹੋਇਆ ਸੀ।
ਐਸਵਾਈਐਲ ਦੇ ਮੁੱਦੇ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕ ਦਲ ਨੇ ਅਕਾਲੀ ਦਲ ਨਾਲ ਆਪਣਾ ਗਠਜੋੜ ਤੋੜ ਦਿੱਤਾ ਸੀ।ਅਕਾਲੀ ਦਲ ਹਰਿਆਣਾ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਹਰਿਆਣਾ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਜ਼ਰੂਰ ਕਾਮਯਾਬ ਹੋਵੇਗਾ।,,,,,,,,,,,, ਸੁਖਬੀਰ ਬਾਦਲ ਨੇ ਰੈਲੀ ਦੇ ਇਕੱਠ ਨੂੰ ਦੇਖਦਿਆਂ ਕਿਹਾ ਕਿ ਜੇ ਪਹਿਲੀ ਰੈਲੀ ’ਤੇ ਇੰਨੇ ਲੋਕ ਅਕਾਲੀ ਦਲ ਦਾ ਸਮਰਥਨ ਕਰਨ ਪਹੁੰਚੇ ਨੇ ਤਾਂ ਹਰਿਆਣਾ ਵਿੱਚ ਅਕਾਲੀ ਦਲ ਦੀ ਜ਼ਰੂਰ ਜਿੱਤ ਹੋਏਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ