Breaking News
Home / ਤਾਜਾ ਜਾਣਕਾਰੀ / ਮੇਰੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਕੰਡਕਟਰ ਨੂੰ ਫਾਂਸੀ ਦੇਵੋ, ਇਸ ਦਰਿੰਦਗੀ ਤੋਂ ਬਾਅਦ ਪੰਜਾਬ ਚ ਮਚੀ ਹਾਹਾਕਾਰ, ਦੇਖੋ ਵੀਡੀਓ

ਮੇਰੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਕੰਡਕਟਰ ਨੂੰ ਫਾਂਸੀ ਦੇਵੋ, ਇਸ ਦਰਿੰਦਗੀ ਤੋਂ ਬਾਅਦ ਪੰਜਾਬ ਚ ਮਚੀ ਹਾਹਾਕਾਰ, ਦੇਖੋ ਵੀਡੀਓ

ਸੰਗਰੂਰ ਦੇ ਸ਼ਹਿਰ ਧੂਰੀ ਵਿੱਚ ਇੱਕ ਬਹੁਤ ਹੀ ਘਿਨਾਉਣੀ ਅਤੇ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਸਾਢੇ ਚਾਰ ਸਾਲ ਦੀ ਲੜਕੀ ਨਾਲ ਜਬਰ ਜਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ ਜਿਨਾਹ ਕਰਨ ਵਾਲਾ ਕੋਈ ਹੋਰ ਨਹੀਂ। ਬਲਕਿ ਸਕੂਲ ਬੱਸ ਦਾ ਕੰਡਕਟਰ ਹੈ।

ਜਿਨ੍ਹਾਂ ਨੇ ਬੱਚਿਆਂ ਦੀ ਰਾਖੀ ਕਰਨੀ ਹੁੰਦੀ ਹੈ। ਉਹ ਹੀ ਮਾਸੂਮਾਂ ਦੀਆਂ ਇੱਜ਼ਤਾਂ ਨਾਲ ਖੇਡਣ ਲੱਗ ਪਏ ਹਨ। ਕਹਿਣ ਤੋਂ ਭਾਵ ਵਾੜ ਹੀ ਖੇਤ ਨੂੰ ਖਾਣ ਲੱਗ ਗਈ ਹੈ। ਜਦੋਂ ਮਾਪਿਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਕੂਲ ਸਟਾਫ ਅਤੇ ਪ੍ਰਬੰਧਕਾਂ ਦੇ ਧਿਆਨ ਵਿੱਚ ਇਹ ਗੱਲ ਲਿਆਂਦੀ। ਜਿਵੇਂ ਜਿਵੇਂ ਗੱਲ ਦਾ ਪਤਾ ਲੱਗਦਾ ਗਿਆ। ਲੋਕ ਇਕੱਠੇ ਹੁੰਦੇ ਗਏ। ਲੋਕਾਂ ਨੇ ਥਾਣਾ ਘੇਰ ਲਿਆ। ਬਹੁਤ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪੀੜਤ ਲੜਕੀ ਦੀ ਮਾਂ ਦੀ ਮੰਗ ਹੈ ਕਿ ਦੋਸ਼ੀ ਨੂੰ ਫਾਂਸੀ ਲਗਾਈ ਜਾਵੇ ਤਾਂ ਕਿ ਮੁੜ ਤੋਂ ਉਹ ਅਜਿਹੀ ਕਾਰਵਾਈ ਨਾ ਕਰ ਸਕੇ।

ਇੱਕ ਹੋਰ ਔਰਤ ਦਾ ਕਹਿਣਾ ਹੈ ਕਿ ਉਸ ਦੀ ਬੱਚੀ ਵੀ ਇਸੇ ਸਕੂਲ ਵਿੱਚ ਪੜ੍ਹਦੀ ਹੈ। ਸਕੂਲ ਪ੍ਰਬੰਧਕਾਂ ਦਾ ਰਵੱਈਆ ਬਹੁਤ ਲਾਪ੍ਰਵਾਹੀ ਵਾਲਾ ਹੈ। ਉਹ ਮਾਪਿਆਂ ਦੀ ਗੱਲ ਵੀ ਨਹੀਂ ਸੁਣਦੇ। ਉਸ ਔਰਤ ਦੀ ਮੰਗ ਹੈ ਕਿ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇ ਨਾਲ ਨਾਲ ਸਕੂਲ ਦੀ ਮਾਨਤਾ ਵੀ ਰੱਦ ਹੋਣੀ ਚਾਹੀਦੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਵੀ ਪੀੜਤ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਦੱਸਿਆ ਹੈ ਕਿ ਉਨ੍ਹਾਂ ਨੇ ਐੱਸਐੱਸਪੀ ਨਾਲ ਗੱਲ ਕੀਤੀ ਹੈ।

ਦੋਸ਼ੀ ਦੇ ਖ਼ਿਲਾਫ਼ ਪਰਚਾ ਦਰਜ ਹੋ ਗਿਆ ਹੈ ਅਤੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਕੂਲ ਦੇ ਪ੍ਰਬੰਧਕਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਫੜ ਕੇ ਕੇਸ ਦਰਜ ਕਰ ਲਿਆ ਗਿਆ ਹੈ। ਪਰਚੇ ਵਿੱਚ ਸਕੂਲ ਪ੍ਰਬੰਧਕਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ। ਹੇਠਾਂ ਵੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

About admin

Check Also

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਪਿਟਬੁਲ ਨੇ ਨੋਚਿਆ ਆਦਮੀ ਨੂੰ,ਫਿਰ ਗਾਇਕ ਕਹਿੰਦਾ ਅਖੇ ਮੈਂ…..

ਭੋਗਪੁਰ— ਮਸ਼ਹੂਰ ਪੰਜਾਬੀ ਗਾਇਕ ਅਤੇ ਰੈਸਟੋਰੈਂਟ ਟੇਸਟੀ ਬਾਈਟ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਾਲਤੂ ਕੁੱਤੇ …

error: Content is protected !!