Breaking News
Home / ਰਾਜਨੀਤੀ / FIR ਹੋਣ ਤੋਂ ਬਾਅਦ ਗੁਰਦਾਸ ਮਾਨ ਦੇ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ

FIR ਹੋਣ ਤੋਂ ਬਾਅਦ ਗੁਰਦਾਸ ਮਾਨ ਦੇ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਸਖਸੀਅਤ ਚਰਚਾ ਵਿੱਚ ਬਣ ਜਾਂਦੀ ਹੈ। ਜਿੱਥੇ ਕੁਝ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੇ ਕੰਮ ਕੀਤੇ ਜਾਂਦੇ ਹਨ । ਉਥੇ ਹੀ ਕਈ ਵਾਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਜਿਹੀਆਂ ਸਖਸੀਅਤਾਂ ਵੱਲੋਂ ਕੁੱਝ ਅਜਿਹੇ ਸ਼ਬਦਾਂ ਦਾ ਇਸਤੇਮਾਲ ਕਰ ਲਿਆ ਜਾਂਦਾ ਹੈ। ਜਿਸ ਕਾਰਣ ਉਹ ਵਿਵਾਦਾਂ ਵਿਚ ਫਸ ਜਾਂਦੀਆਂ ਹਨ। ਕਰੋਨਾ ਦੇ ਦੌਰ ਵਿਚ ਵੀ ਅਜਿਹੀਆਂ ਸਖਸੀਅਤਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਕੀਤੀ ਗਈ ਹੈ ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਕਿਸਾਨਾਂ ਦੀ ਹਮਾਇਤ ਕੀਤੀ ਜਾਂਦੀ ਹੈ। ਪਰ ਕੁਝ ਫਿਲਮੀ ਅਦਾਕਾਰ ਅਤੇ ਗਾਇਕ ਆਪਣੀਆਂ ਕੁਝ ਨਿੱਜੀ ਗੱਲਾਂ ਦੇ ਕਾਰਨ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ । ਜਿਨ੍ਹਾਂ ਬਾਰੇ ਸੋਸ਼ਲ ਮੀਡੀਆ ਉਪਰ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ।

ਹੁਣ ਐਫ਼ ਆਰ ਆਈ ਦਰਜ ਹੋਣ ਤੋਂ ਬਾਅਦ ਗੁਰਦਾਸ ਮਾਨ ਦੇ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿਛਲੇ ਕੁਝ ਦਿਨ ਪਹਿਲਾਂ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਵਿੱਚ ਲਾਡੀ ਸਾਈਂ ਨੂੰ ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਦੱਸਿਆ ਗਿਆ ਸੀ। ਜਿਸ ਵਿੱਚ ਗੁਰਦਾਸ ਮਾਨ ਨੇ ਕਿਹਾ ਸੀ ਕਿ ਗੁਰੂ ਅਮਰਦਾਸ ਜੀ ਵੀ ਭੱਲਾ ਬਰਾਦਰੀ ਨਾਲ ਸਬੰਧਤ ਸਨ, ਉਥੇ ਹੀ ਸਾਈਂ ਲਾਡੀ ਸ਼ਾਹ ਜੀ ਵੀ ਭੱਲਾ ਬਰਾਦਰੀ ਨਾਲ ਸਬੰਧਤ ਸਨ। ਇਸ ਗੱਲ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਗੁਰਦਾਸ ਮਾਨ ਦੇ ਖਿਲਾਫ ਨਕੋਦਰ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ।

ਹੁਣ ਗੁਰਦਾਸ ਮਾਨ ਦੇ ਸਮਰਥਕ ਵੀ ਵਿਰੋਧ ਤੇ ਉੱਤਰ ਆਏ ਹਨ ਉਨ੍ਹਾਂ ਕਿਹਾ ਹੈ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਵੱਲੋਂ ਵੀ ਸਾਈਂ ਲਾਡੀ ਸ਼ਾਹ ਜੀ ਬਾਰੇ ਗਲਤ ਟਿੱਪਣੀ ਕੀਤੀ ਗਈ ਹੈ ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਜਿਸ ਕਾਰਨ ਉਸ ਖਿਲਾਫ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ। ਜਦ ਕਿ ਡੇਰੇ ਵੱਲੋਂ ਪੱਖ-ਪਾਤ ਦਾ ਕੋਈ ਵੀ ਸੰਦੇਸ਼ ਨਹੀਂ ਦਿੱਤਾ ਜਾਂਦਾ ਹੈ। ਉਥੇ ਹੀ ਡੇਰੇ ਦੇ ਪ੍ਰਬੰਧਕਾਂ ਵੱਲੋਂ ਸਾਰੇ ਲੋਕਾਂ ਨੂੰ ਗਲਤ ਕੀਤੇ ਜਾਂਦੇ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਉੱਥੇ ਹੀ ਹੁਣ ਲੋਕੀ ਮੰਗ ਕਰ ਰਹੇ ਹਨ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਗਾਇਕ ਗੁਰਦਾਸ ਮਾਨ ਦੇ ਹੱਕ ਵਿੱਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦ ਗੁਰਦਾਸ ਮਾਨ ਵੱਲੋਂ ਮੁਆਫ਼ੀ ਮੰਗੀ ਗਈ ਸੀ ਤਾਂ ਇਹ ਮਾਮਲਾ ਅੱਗੇ ਨਹੀਂ ਵਧਣਾ ਚਾਹੀਦਾ ਸੀ। ਇਸ ਲਈ ਉਨ੍ਹਾਂ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਸੁਲਝਾਉਣ ਦੀ ਬੇਨਤੀ ਕੀਤੀ ਗਈ ਹੈ।

About admin

Check Also

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ  ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ …

error: Content is protected !!